ਅੰਮ੍ਰਿਤਸਰ ਪ੍ਰਸ਼ਾਸਨ ਨੇ ਕਰਫਿਊ ‘ਚ ਦਿੱਤੀ ਰਾਹਤ, ਸਾਰਾ ਦਿਨ ਖੁੱਲ੍ਹੀਆਂ ਰਹਿਣਗੀਆਂ ਕੈਮਿਸਟਾਂ ਦੀਆਂ ਦੁਕਾਨਾਂ

0
1065

ਅੰਮ੍ਰਿਤਸਰ . ਕੋਰੋਨਾਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਲੈ ਕੇ ਪੂਰੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਇਸ ਦੌਰਾਨ ਸਭ ਕੁਝ ਬੰਦ ਕਰ ਦਿੱਤਾ ਗਿਆ ਸੀ। ਹੁਣ ਅੰਮ੍ਰਿਤਸਰ ਪ੍ਰਸ਼ਾਸਨ ਨੇ ਕਰਫਿਊ ਵਿਚ ਢਿੱਲ ਦਿੱਤੀ ਹੈ। ਸਾਰਾ ਦਿਨ ਕੈਮਿਸਟਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਪ੍ਰਸ਼ਾਸਨ ਨੇ ਪੈਟਰੋਲ ਪੰਪਾਂ ਨੂੰ ਵੀ ਦਿਨ ਭਰ ਖੁੱਲ੍ਹੇ ਰਹਿਣ ਦੀ ਇਜਾਜ਼ਤ ਦਿੱਤੀ ਹੈ। ਖੇਤੀਬਾੜੀ ਆਵਾਜਾਈ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ਹੋਮ ਡਿਲੀਵਰੀ ਵੀ ਹੋਵੇਗੀ ਪਰ ਹੋਮ ਡਿਲੀਵਰੀ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਮਿਟ ਜਾਰੀ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਹਦਾਇਤ ਹੈ ਕਿ 9 ਵਜੇ ਤੋਂ ਸਾਮ 5 ਵਜੇ ਤੱਕ ਖਾਦਾਂ ਤੇ ਬੀਜਾਂ ਦੀ ਹੋਮ ਡਿਲਿਵਰੀ ਹੋ ਸਕੇਗੀ। ਆਟੇ ਦੀਆਂ ਚੱਕੀਆਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਮਿੱਲਾਂ ਤੇ ਹੋਲਸੇਲ ਵਪਾਰੀਆਂ ਨੂੰ ਢੋਆ-ਢੁਆਈ ਦੀ ਇਜਾਜ਼ਤ ਦਿੱਤੀ ਗਈ ਹੈ।

ਪ੍ਰਸ਼ਾਸਨ ਨੇ ਆਂਡੇ, ਪੋਲਟਰੀ ਨਾਲ ਸਬੰਧਤ ਉਤਪਾਦਾਂ ਦੀ ਹੋਮ ਡਿਲੀਵਰੀ ਕਰਨ ਲਈ ਕਿਹਾ ਹੈ। ਅੰਮ੍ਰਿਤਸਰ ਕਲੀਨਿਕ ਤੇ ਕਲੀਨੀਕਲ ਲੈਬੋਰੇਟਰੀਆਂ ਨੂੰ ਵੀ ਖੁੱਲਣ ਦੀ ਆਗਿਆ ਦਿੱਤੀ ਹੈ। ਮੰਡੀਆਂ ਸਵੇਰੇ 3 ਵਜੇ ਤੋਂ ਸਵੇਰੇ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਮਾਲ ਗੱਡੀਆਂ ਦੇ ਅਪਰੇਸ਼ਨ ਸਬੰਧੀ ਸਟਾਫ਼ ਨੂੰ ਪਰਮਿਟ ਦੀ ਇਜਾਜ਼ਤ ਦੇ ਦਿੱਤੀ ਹੈ। ਦੁੱਧ ਢੁਆ-ਢੁਆਈ ਦੀਆਂ ਗੱਡੀਆਂ ਵਿੱਚ ਸੈਨੇਟਾਈਜ਼ਰ ਤੇ ਮਾਸਕ ਜ਼ਰੂਰੀ ਕੀਤੇ ਹਨ। ਅੰਮ੍ਰਿਤਸਰ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਸੈਨੇਟਾਈਜ਼ਰ ਵੀ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਨੂੰ ਸੈਨੇਟਾਈਜ਼ਰ ਕਰਨ ਦੀ ਅਪੀਲ ਕੀਤੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ https://bit.ly/2xievcG ‘ਤੇ ਕਲਿੱਕ ਕਰੋ।