ਜਲੰਧਰ, 9 ਅਪ੍ਰੈਲ : ਏ.ਸੀ.ਪੀ. ਉੱਤਰੀ, ਸ਼੍ਰੀ ਰਿਸ਼ਭ ਭੋਲਾ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 8 ਅਧੀਨ ਸੋਢਲ ਰੋਡ ‘ਤੇ ਸ਼ਨੀ ਮੰਦਰ ਵਿੱਚ ਬੇਅਦਬੀ ਦੀ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵਲੋਂ ਸ਼ਿਕਾਇਤ ਕਰਤਾ ਦੇ ਬਿਆਨ ਕਲਮਬੱਧ ਕੀਤੇ ਗਏ। ਉਪਰੰਤ ਇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ 76/2025 ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਡੂੰਘਾਈ ਨਾਲ ਹੋਰ ਜਾਂਚ ਕਰਨ ਲਈ ਇਸਦਾ ਪੁਲਿਸ ਰਿਮਾਂਡ ਵੀ ਲਿਆ ਜਾਵੇਗਾ।














































