ਤਰਨਤਾਰਨ, 13 ਅਕਤੂਬਰ | ਦੁਸਹਿਰੇ ਦੀ ਰਾਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਫੈਲਣ ਨਾਲ ਆਸਪਾਸ ਦਾ ਸਾਰਾ ਇਲਾਕਾ ਧੂੰਏਂ ਦੀ ਲਪੇਟ ਵਿੱਚ ਆ ਗਿਆ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।
ਇਹ ਘਟਨਾ ਤਰਨਤਾਰ ਦੇ ਪਿੰਡ ਗੋਲਹਾਵਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ। ਇਹ ਇੱਕ ਕੰਬਲ ਫੈਕਟਰੀ ਸੀ, ਜਿਸ ਵਿੱਚ ਵੱਡੀ ਮਾਤਰਾ ਵਿੱਚ ਕੰਬਲ ਅਤੇ ਸਮੱਗਰੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਲੋਕਾਂ ਦਾ ਕਹਿਣਾ ਹੈ ਕਿ ਅੱਗ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਬਣ ਗਿਆ। ਅੱਗ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਸਬੰਧੀ ਸਭ ਤੋਂ ਪਹਿਲਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਅਤੇ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।