ਪਹਿਲਵਾਨਾਂ ਦੇ ਹੱਕ ‘ਚ ਆਏ ਖੇਡ ਮੰਤਰੀ, ਕਿਹਾ- ਦੇਸ਼ ਸ਼ਰਮਸਾਰ, ਭਾਰਤ ਦਾ ਨਾਂ ਚਮਕਾਉਣ ਵਾਲੇ ਇਨਸਾਫ ਲਈ ਸੜਕਾਂ ‘ਤੇ ਰੁਲ਼ ਰਹੇ

0
855

ਚੰਡੀਗੜ੍ਹ| ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਸ਼ਰਮਸਾਰ ਹੈ ਕਿ ਅੱਜ ਭਾਰਤ ਦਾ ਦੁਨੀਆ ਵਿੱਚ ਨਾਮ ਰੌਸ਼ਨ ਕਰਨ ਵਾਲੇ ਪਹਿਲਵਾਨ ਇਨਸਾਫ਼ ਲਈ ਲੜ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਪੋਕਸੋ ਐਕਟ ਲਾਗੂ ਹੋਣ ਦੇ ਬਾਵਜੂਦ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਨਹੀਂ ਹੋ ਰਹੀ ਹੈ।

ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਬੇਟੀ ਨੂੰ ਖਿਡਾਰੀ ਬਣਾਓ ਦਾ ਨਾਅਰਾ ਦਿੰਦੀ ਹੈ। ਦੂਜੇ ਪਾਸੇ ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਨੂੰ ਯੌਨ ਸ਼ੋਸ਼ਣ ਦੇ ਮਾਮਲੇ ‘ਚ ਕੋਰਟ ਦੀ ਸ਼ਰਨ ਲੈਣੀ ਪਈ ਹੈ। ਕੁਸ਼ਤੀ ਸੰਘ ਦਾ ਪ੍ਰਧਾਨ ਇੰਨਾ ਤਾਕਤਵਰ ਹੈ ਕਿ ਪੂਰੀ ਭਾਜਪਾ ਅਤੇ ਕੇਂਦਰ ਸਰਕਾਰ ਉਸ ‘ਤੇ ਕਾਰਵਾਈ ਕਰਨ ਤੋਂ ਕੰਨੀ ਕਤਰਾਉਂਦੀ ਹੈ।

ਬ੍ਰਿਜ ਭੂਸ਼ਣ ਖਿਲਾਫ 4 ਦਰਜ ਹਨ 40 ਮਾਮਲੇ

ਮੀਤ ਹੇਅਰ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਆਪਣੇ ਆਪ ਨੂੰ ਬਹੁਤ ਸਾਫ਼ ਸੁਥਰਾ ਅਕਸ ਦੇਣ ਵਾਲੀ ਭਾਜਪਾ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਰਗੇ ਵਿਅਕਤੀ ਨੂੰ, ਜਿਸ ਦੇ ਖਿਲਾਫ 40 ਕੇਸ ਦਰਜ ਹਨ, ਨੂੰ ਟਿਕਟ ਦੇ ਦਿੱਤੀ ਹੈ। ਇੰਨਾ ਹੀ ਨਹੀਂ, ਉਸ ਨੂੰ ਅੱਗੇ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਭਾਜਪਾ ਨੂੰ ਮਹਿਲਾ ਵਿਰੋਧੀ ਦੱਸਿਆ।

ਬ੍ਰਿਜ ਭੂਸ਼ਣ ਪਾਰਟੀ ਵਿੱਚ ਇੰਨੇ ਤਾਕਤਵਰ ਹਨ ਕਿ ਪਹਿਲਾਂ ਉਨ੍ਹਾਂ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਖੁਦ ਪ੍ਰਭਾਵਿਤ ਕੀਤਾ ਸੀ। ਪੋਕਸੋ ਐਕਟ ਦੇ ਤਹਿਤ ਤੁਰੰਤ ਗ੍ਰਿਫਤਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਅਜੇ ਤੱਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਭਾਜਪਾ ਨੂੰ ਤੁਰੰਤ ਉਸ ਨੂੰ ਪਾਰਟੀ ਵਿੱਚੋਂ ਕੱਢ ਕੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।