ਯੂਪੀ: ਸੀਤਾਪੁਰ ਫੈਕਟਰੀ ਵਿੱਚ ਗੈਸ ਲੀਕ ਹੋਣ ਕਰਕੇ 7 ਲੋਕਾਂ ਦੀ ਮੌਤ, ਪੁਲਸ ਤੈਨਾਤ

0
931

ਦਿੱਲੀ. ਉੱਤਰ ਪ੍ਰਦੇਸ਼ ਦੇ ਸੀਤਾਪੁਰ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਰਕੇ ਸੱਤ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਿਸਵਾਨ ਖੇਤਰ ਵਿੱਚ ਵੀਰਵਾਰ ਨੂੰ ਦਰੀ ਬਣਾਉਣ ਵਾਲੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋ ਗਈ। ਫੈਕਟਰੀ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 2 ਵਿਅਕਤੀ, 2 ਔਰਤਾਂ ਅਤੇ 3 ਬੱਚੇ ਸ਼ਾਮਲ ਹਨ। ਮੌਕੇ ‘ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤੈਨਾਤ ਹੈ। ਫਿਲਹਾਲ, ਗੈਸ ਲੀਕ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।