ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀ 1 ਸ਼ਰਧਾਲੂ ਨੇ ਕੋਰੋਨਾ ਨੂੰ ਹਰਾਇਆ ਮਿਲੀ ਮੈਡੀਕਲ ਤੋਂ ਛੁੱਟੀ

0
1451

ਫਰੀਦਕੋਟ . ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕੇ 80 ਹੋਰ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਗਏ ਹਨ।ਪ੍ਰਾਪਤ ਹੋਈਆਂ 84 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈਆਂ ਹਨ।ਡਾ.ਰਜਿੰਦਰ ਨੇ ਦੱਸਿਆ ਕਿ ਅੱਜ ਤੱਕ ਸਿਹਤ ਵਿਭਾਗ ਵੱਲੋਂ 3044 ਸੈਂਪਲ ਇਕਤਰ ਕੀਤੇ ਗਏ ਹਨ,ਜਿੰਨਾਂ ਵਿੱਚੋਂ 2612 ਦੀ ਰਿਪੋਰਟ ਨੈਗੇਟਿਵ ਆਈ ਹੈ।ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀ 1 ਪਿੰਡ ਸੰਧਵਾ ਦੀ ਸ਼ਰਧਾਲੂ ਔਰਤ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਤੇ ਉਸਨੂੰ  ਮੈਡੀਕਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਹੁਣ ਫਰੀਦਕੋਟ ਐਕਟਿਵ ਮਰੀਜ਼ਾਂ ਦੀ ਗਿਣਤੀ 42 ਰਹਿ ਗਈ ਹੈ। 41 ਮਰੀਜ਼ ਸਥਾਨਕ ਜੀ.ਜੀ.ਐਸ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ।ਡਾ.ਰਜਿੰਦਰ ਨੇ ਕਿਹਾ ਕਿ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਸਬੰਧ ਵਿਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਰਵੇ ਅਤੇ ਸਕਰੀਨਿੰਗ ਕੀਤੀ ਜਾ ਰਹੀ ਹੈ। ਸਥਾਪਿਤ ਫਲੂ ਕਾਰਨਰ ਅਤੇ ਬਾਹਰਲੇ ਸੂਬਿਆਂ ਤੋਂ ਆਏ  ਵਿਅਕਤੀਆਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਸੈਂਪਲ ਇਕੱਤਰ ਕਰਨ ਦਾ ਕੰਮ ਚੱਲ ਰਿਹਾ ਹੈ।ਬਾਹਰਲੇ ਸੂਬੇ ਤੋਂ ਆਏ ਵਿਅਕਤੀਆਂ ਲਈ ਵਿਸ਼ੇਸ਼ ਇਕਾਂਤਵਾਸ ਸੈਂਟਰਾਂ ਵਿੱਚ ਰਹਿਣ,ਖਾਣ-ਪੀਣ, ਮੈਡੀਕਲ ਜਾਂਚ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਹਨਾਂ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।ਕੋਵਿਡ-19 ਦੇ ਜ਼ਿਲ•ਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਕੋਵਿਡ-19 ਦੀ ਜੰਗ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਮੈਡੀਕਲ,ਪੈਰਾ-ਮੈਡੀਕਲ ਅਤੇ ਮਾਸ ਮੀਡੀਆ ਸਟਾਫ ਨੂੰ ਹੋਂਸਲਾ ਦਿੰਦਿਆਂ ਆਪਣੀ ਸੁਰੱੱਖਿਆ ਰੱਖਣ ਅਤੇ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਫਾਇਰ ਬ੍ਰਿਗੇਡ ਫਰੀਦਕੋਟ ਅਤੇ ਕੋਟਕਪੂਰਾ ਨੂੰ ਹਮਲੇ ਦੀ ਰੋਕਥਾਮ ਲਈ ਗੱਡੀਆਂ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਬੰਧੀ ਅਗਲੀ ਮੀਟਿੰਗ ਬਲਾਕ ਫਰੀਦਕੋਟ ਦੇ ਸਾਦਿਕ ਸਰਕਲ ਵਿੱਚ ਅਗਲੇ ਹਫਤੇ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਪਾਸ ਮੌਜੂਦ ਪਾਵਰ ਸਪਰੇਆਂ ਨੂੰ ਵਰਤੋਂ ਯੋਗ ਹਾਲਤ ਵਿੱਚ ਕਰ ਕੇ ਰੱਖਣ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਜਗ੍ਹਾ ਉੱਪਰ ਟਿੱਡੀ ਦਲ ਦਾ ਹਮਲਾ ਮਿਲਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਾਜ਼ਰ ਸਮੂਹ ਵਿਭਾਗਾਂ ਨੂੰ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬ ਰਾਹੀਂ ਵੀ ਲਗਾਤਾਰ ਅਨਾਊਂਸਮੈਂਟ ਕਰਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੈਫਲੇਟ ਛਪਵਾ ਕੇ ਕਿਸਾਨਾਂ ਨੂੰ ਵੰਡੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ।