ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਨੂੰ ਰੋਡਵੇਜ਼ ਦੀ ਬੱਸ ਨੇ ਮਾਰੀ ਫੇਟ, ਮੌਕੇ ‘ਤੇ ਮੌਤ

0
579

 ਮੋਗਾ, 7 ਅਕਤੂਬਰ | ਜ਼ਿਲੇ ਦੇ ਪਿੰਡ ਇੰਦਰਗੜ੍ਹ ਦੀ ਰਹਿਣ ਵਾਲੀ 69 ਸਾਲਾ ਔਰਤ ਦੀ ਰੋਡਵੇਜ਼ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਮੋਗਾ ਦੇ ਬੱਸ ਸਟੈਂਡ ਨੇੜੇ ਸੜਕ ਪਾਰ ਕਰਦੇ ਸਮੇਂ ਇਕ ਬਜ਼ੁਰਗ ਔਰਤ ਨੂੰ ਪੈਨਬੱਸ ਨੇ ਫੇਟ ਮਾਰ ਦਿੱਤੀ, ਜਿਸ ਨੂੰ ਐੱਸਐੱਸਐੱਫ ਮੁਲਾਜ਼ਮਾਂ ਵੱਲੋਂ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

ਫਰੀਦਕੋਟ ਦੇ ਹਸਪਤਾਲ ਵਿਚ ਇਲਾਜ ਦੌਰਾਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 69 ਸਾਲਾ ਕਸ਼ਮੀਰ ਕੌਰ ਵਾਸੀ ਪਿੰਡ ਇੰਦਰਗੜ੍ਹ ਵਜੋਂ ਹੋਈ ਹੈ। ਦੱਸਿਆ ਗਿਆ ਕਿ ਕਸ਼ਮੀਰ ਕੌਰ ਬੱਸ ਸਟੈਂਡ ‘ਤੇ ਖਰੀਦਦਾਰੀ ਕਰਨ ਆਈ ਸੀ। ਮ੍ਰਿਤਕ ਦੇਹ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)