ਅੰਮ੍ਰਿਤਸਰ, 1 ਫਰਵਰੀ| ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ 31 ਕਰੋੜ ਦੀ ਹੈਰੋਇਨ ਸਮੇਤ 4 ਭਾਰਤੀ ਤਸਕਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਗਈ ਤਾਂ ਇਨ੍ਹਾਂ ਵਿਚੋਂ ਤਿੰਨ ਤਸਕਰ ਇਸ ਖੇਪ ਨੂੰ ਚੁੱਕਣ ਲਈ ਅੱਗੇ ਆਏ।
ਇਸ ਦੌਰਾਨ ਬੀ.ਐੱਸ.ਐੱਫ. ਨੇ ਪਹਿਲਾਂ ਹੀ ਜਾਲ ਵਿਛਾ ਲਿਆ ਅਤੇ ਤਿੰਨਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਨੇੜੇ ਹੀ ਲੁਕੇ ਇਕ ਹੋਰ ਤਸਕਰ ਨੂੰ ਵੀ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਮੱਗਲਰਾਂ ਕੋਲੋਂ ਇਕ ਪਿਸਤੌਲ, ਚਾਰ ਜ਼ਿੰਦਾ ਰੌਂਦ ਅਤੇ 70,000 ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ।