ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਹਸਦਾ ਰਹੇ, ਵਸਦਾ ਰਹੇ ਅਤੇ ਤੰਦਰੁਸਤ ਰਹੇ – ਨਿਤਿਨ ਕੋਹਲੀ
ਜਲੰਧਰ | ਆਮ ਆਦਮੀ ਪਾਰਟੀ ਜਲੰਧਰ ਸੈੰਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੇ ਦਫਤਰ ਵਿੱਚ ਆਪ ਦੇ ਰਾਸ਼ਟਰੀ ਕਨਵੀਨਰ ਅਤੇ ‘ਆਪ’ ਸੁਪਰੀਮੋ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਅੱਜ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਹਵਨ ਯੱਗ ਕੀਤਾ ਗਿਆ, ਦਿਵਿਆ ਜਯੋਤੀ ਸੰਸਥਾਨ ਵਿਖੇ ਕੇਕ ਕੱਟਿਆ ਗਿਆ ਅਤੇ ਅਪਾਹਜ ਆਸ਼ਰਮ ਵਿੱਚ ਫਲ ਵੰਡੇ ਗਏ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਾਗਮ ਨੂੰ ਯਾਦਗਾਰੀ ਬਣਾਇਆ।
ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਉਹਨਾਂ ਨੇ ਸਾਬਤ ਕਰ ਦਿੱਤਾ ਕਿ ਸੱਤਾ ਦਾ ਅਸਲ ਮਕਸਦ ਨਿੱਜੀ ਹਿੱਤ ਨਹੀਂ, ਸਗੋਂ ਲੋਕ ਸੇਵਾ ਹੈ। ਆਪ ਸੁਪਰੀਮੋ ਹੋਣ ਦੇ ਨਾਤੇ, ਉਹਨਾਂ ਨੇ ਸਿੱਖਿਆ ਅਤੇ ਸਿਹਤ ਨੂੰ ਰਾਜਨੀਤੀ ਦੇ ਕੇਂਦਰ ਵਿੱਚ ਰੱਖਿਆ ਅਤੇ ਸਰਕਾਰੀ ਸਹੂਲਤਾਂ ਨੂੰ ਹਰ ਘਰ ਤੱਕ ਪਹੁੰਚਾਇਆ। ਉਹਨਾਂ ਦੀ ਅਗਵਾਈ ਨੇ ਲੱਖਾਂ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਮਾਨਦਾਰ ਰਾਜਨੀਤੀ ਸੰਭਵ ਹੈ। ਅੱਜ, ਉਹਨਾਂ ਦੇ ਜਨਮਦਿਨ ‘ਤੇ, ਮੈਂ ਆਪਣੇ ਦਫ਼ਤਰ ਤੋਂ ਇਸ ਸੰਕਲਪ ਨੂੰ ਦੁਹਰਾਉਂਦਾ ਹਾਂ ਕਿ ਪੰਜਾਬ ਦੀ ਧਰਤੀ ‘ਤੇ ਉਹਨਾਂ ਦੇ ਵਿਜਨ ਨੂੰ ਵੀ ਪੂਰੀ ਤਾਕਤ ਨਾਲ ਲਾਗੂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੂਰਾ ਪੰਜਾਬ ਹਸਦਾ ਰਹੇ, ਵਸਦਾ ਰਹੇ ਅਤੇ ਤੰਦਰੁਸਤ ਰਹੇ।
ਮੇਅਰ ਵਿਨੀਤ ਧੀਰ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੂਰੇ ਦੇਸ਼ ਨੂੰ ਇਹ ਸੁਨੇਹਾ ਦਿੱਤਾ ਕਿ ਆਮ ਆਦਮੀ ਹੀ ਲੋਕਤੰਤਰ ਦੀ ਅਸਲ ਸ਼ਕਤੀ ਹੈ। ਦਿੱਲੀ ਵਿੱਚ ਉਹਨਾਂ ਦੇ ਕੰਮ ਅੱਜ ਪੂਰੇ ਭਾਰਤ ਲਈ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਉਹਨਾਂ ਨੇ ਦਿਖਾਇਆ ਕਿ ਜਨਤਾ ਨਾਲ ਸਿੱਧੇ ਤੌਰ ‘ਤੇ ਜੁੜ ਕੇ ਅਤੇ ਸਾਦਾ ਜੀਵਨ ਜੀ ਕੇ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਜਾ ਸਕਦਾ ਹੈ। ਉਹਨਾਂ ਦੀ ਅਗਵਾਈ ਸਾਡੇ ਵਰਗੇ ਲੱਖਾਂ ਵਰਕਰਾਂ ਲਈ ਪ੍ਰੇਰਨਾ ਅਤੇ ਊਰਜਾ ਦਾ ਸਰੋਤ ਹੈ। ਨਿਤਿਨ ਕੋਹਲੀ ਦੇ ਦਫ਼ਤਰ ਵਿਖੇ ਆਯੋਜਿਤ ਇਹ ਸਮਾਰੋਹ ਇਸ ਤੱਥ ਦਾ ਪ੍ਰਤੀਕ ਹੈ ਕਿ ਅਸੀਂ ਸਾਰੇ ਉਹਨਾਂ ਦੇ ਵਿਚਾਰਾਂ ਪ੍ਰਤੀ ਵਫ਼ਾਦਾਰ ਅਤੇ ਸਮਰਪਿਤ ਹਾਂ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਨੂੰ ਲੋਕ-ਕੇਂਦਰਿਤ ਬਣਾ ਕੇ ਇੱਕ ਨਵਾਂ ਇਤਿਹਾਸ ਰਚਿਆ ਹੈ। ਉਹਨਾਂ ਨੇ ਸਾਬਤ ਕੀਤਾ ਕਿ ਭ੍ਰਿਸ਼ਟਾਚਾਰ ਮੁਕਤ ਅਤੇ ਵਿਕਾਸ-ਮੁਖੀ ਸ਼ਾਸਨ ਨਾ ਸਿਰਫ਼ ਸੰਭਵ ਹੈ, ਸਗੋਂ ਲੋਕਾਂ ਦਾ ਹੱਕ ਵੀ ਹੈ। ਉਨ੍ਹਾਂ ਦੀਆਂ ਨੀਤੀਆਂ ਨੇ ਇਹ ਵਿਸ਼ਵਾਸ ਦਿੱਤਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਕੋਈ ਅਹਿਸਾਨ ਨਹੀਂ ਸਗੋਂ ਹਰ ਨਾਗਰਿਕ ਦਾ ਹੱਕ ਹਨ। ਪੰਜਾਬ ਸਰਕਾਰ ਵੀ ਉਹਨਾਂ ਦੀ ਸੋਚ ਤੋਂ ਪ੍ਰੇਰਿਤ ਹੈ ਅਤੇ ਲੋਕਾਂ ਨੂੰ ਰਾਹਤ ਪ੍ਰਦਾਨ ਕਰ ਰਹੀ ਹੈ। ਅੱਜ ਨਿਤਿਨ ਕੋਹਲੀ ਦੇ ਦਫ਼ਤਰ ਵਿੱਚ ਵਰਕਰਾਂ ਅਤੇ ਆਗੂਆਂ ਦੀ ਮੌਜੂਦਗੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ਦਾ ਵਿਜਨ ਪੰਜਾਬ ਵਿੱਚ ਵੀ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ।
ਪ੍ਰੋਗਰਾਮ ਦੇ ਅਖੀਰ ਵਿੱਚ, ਨਿਤਿਨ ਕੋਹਲੀ ਦੇ ਦਫ਼ਤਰ ਵਿਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਮਠਿਆਈਆਂ ਵੰਡੀਆਂ ਗਈਆਂ ਅਤੇ ਵਰਕਰਾਂ ਨੇ ਜੋਸ਼ੀਲੇ ਨਾਅਰਿਆਂ ਵਿਚਕਾਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਪੂਰਾ ਦਫ਼ਤਰ ਦੇਸ਼ ਭਗਤੀ ਅਤੇ ਉਤਸ਼ਾਹ ਦੇ ਨਾਅਰਿਆਂ ਨਾਲ ਗੂੰਜ ਉੱਠਿਆ।
ਇਸ ਮੋਕੇ ਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਜਿਲਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਅਸ਼ਵਨੀ ਅਗਰਵਾਲ, ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਸ਼ੋਭਾ ਭਗਤ, ਸੁਭਾਸ਼ ਸ਼ਰਮਾ, ਜਤਿਨ ਗੁਲਾਟੀ, ਅਜੈ ਚੋਪੜਾ, ਰਾਜੀਵ ਗਿੱਲ, ਮਨੀਸ਼ ਸ਼ਰਮਾ, ਸੋਨੂੰ ਚੱਢਾ, ਵਿਪਨ ਸੱਭਰਵਾਲ, ਕਮਲ ਅਗਰਵਾਲ ਮੌਜੂਦ ਸਨ।