ਚੰਡੀਗੜ . ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕੀਤੀ ਗਈ ਮੁੱਢਲੀ ਜਾਂਚ ਨੇ ਜੇਲ• ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਤੇ ਜੱਗੂ ਭਗਵਾਨ ਪੁਰੀਆ ਵਿਚਕਾਰ ਕਿਸੇ ਵੀ ਤਰ•ਾਂ ਦੇ ਸਬੰਧਾਂ ਨੂੰ ਖ਼ਰਾਜ ਕੀਤਾ ਹੈ।
ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਖ਼ਤਰਨਾਕ ਗੈਂਗਸਟਰ ਨੂੰ 5-ਸਟਾਰ ਸਹੂਲਤਾਂ ਦੇਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਜੱਗੂ ਹਾਲ ਹੀ ‘ਚ ਸੀਨੀਅਰ ਸਿਆਸਤਦਾਨਾਂ ਨਾਲ ਆਪਣੇ ਪੁਰਾਣੇ ਸਬੰਧਾਂ ਦੇ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਕਰਕੇ ਸੁਰਖੀਆਂ ‘ਚ ਰਿਹਾ ਹੈ। ਇਨ•ਾਂ ਦੋਸ਼ਾਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਡੀਜੀਪੀ ਇੰਟੈਲੀਜੈਂਸ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੇ ਨਿਰੇਦਸ਼ ਦਿਤੇ ਸਨ ਅਤੇ ਨਾਲ ਹੀ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਜਲਦ ਤੋਂ ਜਲਦ ਰਿਪੋਰਟ ਜਮਾ ਕਰਵਾਉਣ ਲਈ ਵੀ ਕਿਹਾ ਸੀ। ਭਾਵੇਂ ਅੰਤਿਮ ਰਿਪੋਰਟ ਹਾਲੇ ਆਉਣੀ ਹੈ ਪਰ ਇੰਟੈਲੀਜੈਂਸ ਵਿੰਗ ਅਨੁਸਾਰ ਮੁੱਢਲੀ ਜਾਂਚ ਤੋਂ ਗੈਂਗਸਟਰ ਅਤੇ ਜੇਲ ਮੰਤਰੀ ਵਿਚਕਾਰ ਕੋਈ ਸੰਬੰਧ ਸਾਹਮਣੇ ਨਹੀਂ ਆਏ ਹਨ। ਏਡੀਜੀਪੀ ਜੇਲ ਨੇ ਗੈਂਗਸਟਰ ਲਈ ਪਟਿਆਲਾ ਸੈਂਟਰਲ ਜੇਲ ‘ਚ ਕਿਸੇ ਵੀ ਤਰ•ਾਂ ਦੀਆਂ 5 ਸਟਾਰ ਸਹੂਲਤਾਂ ਦੇ ਦੋਸ਼ਾਂ ਨੂੰ ਨਕਾਰਿਆ ਹੈ।
Related Post