ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 30 ਦਸੰਬਰ ਨੂੰ ‘ਪੰਜਾਬ ਬੰਦ’ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਕੀਤੀ ਅਪੀਲ

0
230

ਬਟਾਲਾ, 28 ਦਸੰਬਰ | 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਨੂੰ ਲੈ ਕੇ ਬਟਾਲਾ ਵਿਖੇ ਵੱਖ-ਵੱਖ ਇਲਾਕਿਆਂ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਕੇ ਪੂਰਾ ਪੰਜਾਬ ਬੰਦ ਕੀਤਾ ਜਾਵੇ।

ਇਸ ਮੌਕੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ‘ਪੰਜਾਬ ਬੰਦ’ ਦੀ ਕਾਲ ਨੂੰ ਲੈ ਕੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕੇਵਲ ਬਟਾਲਾ ਸ਼ਹਿਰ ਵਿਚ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ 10 ਮਹੀਨਿਆਂ ਤੋਂ ਸ਼ੰਭੂ ਬਾਰਡਰ ਅਤੇ 13 ਮਹੀਨੇ ਦਿੱਲੀ ਅੰਦੋਲਨ ਚੱਲਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ  ਼ਤੋਂ ਮੁਕਰ ਗਈ ਹੈ।

ਉਨ੍ਹਾਂ 33 ਦਿਨਾਂ ਡੱਲੇਵਾਲ ਦੇ ਮਰਨ ਵਰਤ ’ਤੇ ਚਿੰਤਾ ਪ੍ਰਗਟਾਉਣ ਪਰ ਮੰਗਾਂ ਬਾਰੇ ਕੋਈ ਗੱਲ ਨਹੀਂ ਕਰਨਾ ਅਤੇ ਸੂਬਾ ਸਰਕਾਰ ਭਾਈਵਾਲ ਦੇ ਰੂਪ ਵਿਚ ਨਿਭਣਾ, ਉਸ ਦੇ ਵਿਰੋਧ ਵਿਚ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਇਹ ਲੜਾਈ ਕੇਵਲ ਕਿਸਾਨ ਤੇ ਮਜ਼ਦੂਰ ਦੇ MSP  ਤੱਕ ਸੀਮਤ ਨਹੀਂ ਹੈ। ਇਸ ਵਿਚ ਹਰ ਹਰ ਵਰਗ ਦੇ ਲੋਕਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ। ਲੋਕ ਸਾਡੇ ਨਾਲ ਜੁੜ ਕੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣਗੇ। ਉਹਨਾਂ ਕਿਹਾ ਕਿ ਜੇਕਰ ਇਹ ਪੰਜਾਬ ਬੰਦ ਤੋਂ ਬਾਅਦ ਵੀ ਕੇਂਦਰ ਦੀ ਸਰਕਾਰ ’ਤੇ ਕੋਈ ਅਸਰ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ