ਮਾਨਸਾ . ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਿਟੀਵ ਵਿੱਚੋਂ ਜਿਸ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਸੀ ਉਸਨੂੰ ਅੱਜ ਸਿਵਲ ਹਸਪਤਾਲ ਮਾਨਸਾ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 40 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੀ ਕੋਰੋਨਾ ਪੀੜਤ 45 ਸਾਲਾਂ ਔਰਤ ਨਿਵਾਸੀ ਬੁਢਲਾਡਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਇਸ ਔਰਤ ਦੀ 3 ਅਪ੍ਰੈਲ ਨੂੰ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਸੀ। ਉਨ•ਾਂ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ੀਟਿਵ ਕੇਸ 33 ਹਨ, ਜਿੰਨ•ਾਂ ਵਿੱਚੋਂ 9 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤੇ ਗਏ ਹਨ ਅਤੇ 24 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਚੱਲ ਰਿਹਾ ਹੈ।

ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ 10 ਮਈ ਨੂੰ ਬੁਢਲਾਡਾ ਵਿਖੇ ਆਏ 12 ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 94 ਵਿਅਕਤੀਆਂ ਦੇ ਸੈਂਪਲ 11 ਮਈ ਨੂੰ ਲਏ ਗਏ, ਉਹਨਾਂ ਸਾਰੇ ਵਿਅਕਤੀਆਂ ਦੀ ਰਿਪੋਰਟ 12 ਮਈ ਨੂੰ ਨੈਗੇਟਿਵ ਆ ਚੁੱਕੀ ਹੈ। ਉਨ•ਾਂ ਕਿਹਾ ਕਿ ਇਸੇ ਤਰ•ਾਂ ਹੀ ਹਰ ਕੋਰੋਨਾ ਮਰੀਜ਼ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।