ਜਲੰਧਰ | ਅੱਜ ਸਵੇਰੇ-ਸਵੇਰੇ ਜਲੰਧਰ ‘ਚ ਇੱਕ ਲੜਕੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੜਕੀ ਨੂੰ ਗੋਲੀਆਂ ਮਾਰ ਕੇ ਮਾਰਿਆ ਗਿਆ ਹੈ।
ਪਿੰਡ ਰਾਏਪੁਰ ਵਿੱਚ ਬਿਸਤ ਦੋਆਬ ਨਹਿਰ ਵਿੱਚ ਲੋਕਾਂ ਨੇ ਜਦੋਂ ਲਾਸ਼ ਪਈ ਵੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ।
ਦੂਸਰੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਲੜਕੀ ਦੀ ਪਹਿਚਾਣ ਕਰਕੇ ਹੱਤਿਆ ਕਰਨ ਵਾਲੇ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।