ਜਲੰਧਰ| ਜਲੰਧਰ ਜ਼ਿਮਨੀ ਚੋਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਤੋਂਂ ਆਪ ਵਿਚ ਆਏ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 20 ਅਪ੍ਰੈਲ ਨੂੰ ਜਲੰਧਰ ਪਾਰਲੀਮਾਨੀ ਹਲਕੇ ਤੋਂ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਦੋ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।