ਚੰਡੀਗੜ . ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖ ਜਾਖੜ, ਵਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵੱਿਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਆਿ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਾਖੜ ਨੇ ਮਾਨ ਨੂੰ ਉਨ੍ਹਾਂ ਦੀ ਨਵੀਂ ਨਯੁਕਤੀ ‘ਤੇ ਵਧਾਈ ਦੰਿਦਆਿਂ ਉਹਨਾਂ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਲਈ ਨਭਾਈਆਂ ਬੇਮਸਾਲ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਮਾਨ ਨੇ ਆਪਣੇ ਪੰਜ ਦਹਾਕਆਿਂ ਤੋਂ ਵੱਧ ਸਮੇਂ ਦੇ ਲੰਮੇ ਰਾਜਨੀਤਕਿ ਕਾਰਜਕਾਲ ਦੌਰਾਨ ਪਾਰਟੀ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਦੀ ਪੰਜਾਬ ਭਰ ਵੱਿਚ ਖੇਤੀ ਅਧਾਰਤ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਦੀ ਯੋਜਨਾ ਨੂੰ ਲਾਗੂ ਕਰਨ ਵਿਚ ਪੀਏਆਈਸੀ ਨੂੰ ਸਹਾਇਤਾ ਮਲੇਗੀ ਜਸਿ ਨਾਲ ਸੂਬੇ ਵੱਿਚ ਕਸਾਨਾਂ ਦੀ ਆਮਦਨ ਵਧਾਉਣ ਵਿਚ ਵੀ ਮਦਦ ਮਲੇਗੀ।
ਸ੍ਰੀ ਮਾਨ ਨੇ ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰੰਿਦਰ ਸੰਿਘ ਦਾ ਧੰਨਵਾਦ ਕਰਦਆਿਂ ਕਿਹਾ ਕਿ ਪੀਏਆਈਸੀ ਨੂੰ ਨਵੀਆਂ ਉਚਾਈਆਂ ‘ਤੇ ਲਜਾਣ ਲਈ ਆਪਣੀ ਯੋਗਤਾ ਤੇ ਸਮਰੱਥਾ ਨਾਲ ਸੰਸਥਾ ਦੀ ਸੇਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਤਾ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ੁੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਭਾਉਣਗੇ।