ਪਟਿਆਲਾ | ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਦੀ ਧੁੰਦ ਕਾਰਨ ਵਾਪਰੇ ਹਾਦਸੇ ‘ਚ ਮੌਤ ਹੋ ਗਈ। ਇਸ ਹਾਦਸੇ ਵਿਚ ਉਸ ਦਾ ਸੁਰੱਖਿਆ ਮੁਲਾਜ਼ਮ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਅਜ਼ੀਜ਼ ਖ਼ਾਨ ਦੀ ਸਕਾਰਪੀਓ ਗੱਡੀ ਰਾਤ 2 ਵਜੇ ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਧੁੰਦ ਕਾਰਨ ਡਿਵਾਈਡਰ ਉਤੇ ਟਕਰਾ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਗੰਨਮੈਨ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਅਨੁਸਾਰ ਅਜ਼ੀਜ਼ ਖ਼ਾਨ ਖ਼ੁਦ ਗੱਡੀ ਚਲਾ ਰਿਹਾ ਸੀ। ਇਸ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਜ਼ਖਮੀ ਸੁਰੱਖਿਆ ਮੁਲਾਜ਼ਮ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਅਜ਼ੀਜ਼ ਖ਼ਾਨ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰੱਖਿਆ ਮੁਲਾਜ਼ਮ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮ੍ਰਿਤਕ ਅਜ਼ੀਜ਼ ਖ਼ਾਨ ਦੀ ਦੇਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੱਖ ਦਿੱਤੀ ਗਈ ਹੈ। ਜਿੱਥੇ ਡਾਕਟਰਾਂ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ।