ਭਾਜਪਾ ਨੂੰ ਵੱਡਾ ਝਟਕਾ : ਰਾਜ ਕੁਮਾਰ ਵੇਰਕਾ ਨੇ ਛੱਡੀ ਪਾਰਟੀ; ਮੁੜ ਜੁਆਇਨ ਕਰਨਗੇ ਕਾਂਗਰਸ

0
386

ਚੰਡੀਗੜ੍ਹ, 13 ਅਕਤੂਬਰ | ਰਾਜ ਕੁਮਾਰ ਵੇਰਕਾ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਛੱਡਣ ਦਾ ਐਲਾਨ ਕੀਤਾ। ਉਹ ਸਾਲ 2022 ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਰਹੇ ਹਨ ਤੇ ਮੁੜ ਕਾਂਗਰਸ ‘ਚ ਸ਼ਾਮਲ ਹੋਣਗੇ। ਵੇਰਕਾ ਚੰਨੀ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਹਨ।

ਉਨ੍ਹਾਂ ਕਾਂਗਰਸ ‘ਚ ਲੰਬਾ ਸਮਾਂ ਸੇਵਾਵਾਂ ਦਿੱਤੀਆਂ ਸਨ। ਉਨ੍ਹਾਂ ਸੰਕੇਤ ਦਿੱਤਾ ਕਿ ਉਨ੍ਹਾਂ ਦੇ ਬਹੁਤ ਸਾਰੇ ਸਾਥੀ ਵੀ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ‘ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਗ਼ਲਤੀ ਸੁਧਾਰਨ ਜਾ ਰਹੇ ਹਨ।ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।