ਮਜੀਠੀਆ ਦੀ ਮੰਗ, ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰੋ

0
831

ਚੰਡੀਗੜ . ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਜੀ ਬਾਰੇ ਜੋ ਗਲਤ ਟਿੱਪਣੀ ਕੀਤੀ ਹੈ ਉਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰੰਧਾਵਾ ਖ਼ਿਲਾਫ਼ ਮੁੱਕਦਮਾ ਦਰਜ ਕਰਕੇ ਉਸ ਨੂੰ ਜੇਲ ਭੇਜੇ ਤੇ ਮੰਤਰੀ ਮੰਡਲ ‘ਚੋਂ ਬਾਹਰ ਕਰੇ। ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ- ਇਸ ਮਾਮਲੇ ‘ਚ ਨਾ ਤਾਂ ਮੁੱਖ ਮੰਤਰੀ ਨਾ ਕਿਸੇ ਮੰਤਰੀ ਜਾਂ ਵਿਧਾਇਕ ਨੇ ਸੰਜੀਦਗੀ ਦਿਖਾਈ। ਉਹਨਾਂ ਕਿਹਾ ਕਿ ਇਸ ਸਬੰਧੀ ਰੰਧਾਵਾ ਨੂੰ ਕਾਨੂੰਨੀ ਤੇ ਧਾਰਮਿਕ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।