ਜਲੰਧਰ | ਦਿਹਾਤ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਸੋਮਵਾਰ ਤੜਕੇ 5.30 ਵਜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ 2 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ ਵਿਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ
ਦੱਸਿਆ ਜਾ ਰਿਹਾ ਹੈ ਕਿ ਟੱਕਰ ‘ਚ ਆਈ-10 ਅਤੇ ਇਨੋਵਾ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ। ਹਾਦਸੇ ਵਿਚ ਗੱਡੀ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ ਹੈ। ਮੌਕੇ ‘ਤੇ ਪਹੁੰਚੀ ਥਾਣਾ ਮਕਸੂਦਾਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।