ਮਿਸ ਪੂਜਾ ਦੀ ਸੋਸ਼ਲ ਮੀਡੀਆ ‘ਤੇ ਵਾਪਸੀ, ਪੋਸਟ ਪਾ ਕੇ ਲਿਖਿਆ I am back

0
4728

ਨਿਊਜ਼ ਡੈਸਕ। ਪੰਜਾਬੀ ਸਿੰਗਰ ਮਿਸ ਪੂਜਾ ਦੇ ਫੈਨਸ ਲਈ ਖੁਸ਼ਖਬਰੀ ਹੈ। ਬੀਤੇ ਕਈ ਦਿਨਾਂ ਤੋਂ ਮਿਸ ਪੂਜਾ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਹੋਈ ਸੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟਸ ਉਤੇ ਪੋਸਟ ਪਾ ਕੇ ਲਿਖਿਆ ਕਿ I am back, ਮੈਂ ਤੁਹਾਨੂੰ ਸਭ ਨੂੰ ਬਹੁਤ ਜ਼ਿਆਦਾ ਮਿਸ ਕੀਤਾ। ਦਰਅਸਲ ਮੈਨੂੰ ਇੱਕ ਬ੍ਰੇਕ ਦੀ ਜ਼ਰੂਰਤ ਸੀ।

ਦੱਸ ਦਈਏ ਕਿ ਕਈ ਲੋਕਾਂ ਨੂੰ ਇਸ ਬਾਰੇ ਪਤਾ ਨਹੀਂ ਸੀ ਕਿ ਮਿਸ ਪੂਜਾ ਨੇ ਕਈ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਸੋਸ਼ਲ ਮੀਡੀਆ ਤੋਂ ਜਾਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਲਦ ਵਾਪਸੀ ਕਰ ਲਈ ਹੈ। ਉਨ੍ਹਾਂ ਨੇ ਲਿਖਿਆ ਕਿ ਇਸ ਖੁਸ਼ੀ ਵਿੱਚ ਚਾਕਲੇਟ ਖਾਓਗੇ ਜਾਂ ਐਪਲ। ਉਨ੍ਹਾਂ ਨੇ ਲਿਖਿਆ ਕਿ ਮੈਂ ਤੁਹਾਨੂੰ ਸਭ ਨੂੰ ਬਹੁਤ ਜ਼ਿਆਦਾ ਮਿਸ ਕੀਤਾ।

ਇਥੇ ਦੱਸਣਯੋਗ ਹੈ ਕਿ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ‘ਤੇ ਬਲੈਕ ਤਸਵੀਰ ਲਗਾ ਕੇ ਬਾਏ-ਬਾਏ ਸੋਸ਼ਲ ਮੀਡੀਆ ਲਿਖਿਆ ਸੀ। ਪਰ ਹੁਣ ਮਿਸ ਪੂਜਾ ਦੀ ਸੋਸ਼ਲ ਮੀਡੀਆ ‘ਤੇ ਵਾਪਸੀ ਤੋਂ ਬਾਅਦ ਉਨ੍ਹਾਂ ਦੇ ਫੈਨਸ ਦੇ ਵਿੱਚ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ।

ਮਿਸ ਪੂਜਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਚੋਟੀ ਦੇ ਸਿੰਗਰਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ਵਿੱਚ ਬਹੁਤ ਹੀ ਸ਼ਾਨਦਾਰ ਗਾਣੇ ਦਿੱਤੇ। ਉਨ੍ਹਾਂ ਦੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਕਾਫੀ ਫੈਨਸ ਹਨ। ਉਹ ਸੋਸ਼ਲ ਮੀਡੀਆ ਜ਼ਰੀਏ ਫੈਨਸ ਦੇ ਨਾਲ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ