ਰਾਹਤ ਦੀ ਗੱਲ : ਪੰਜਾਬ ‘ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ

0
406

ਚੰਡੀਗੜ੍ਹ : ਮੀਂਹ ਕਾਰਨ ਚੰਡੀਗੜ੍ਹ ‘ਚ ਸੁਤੰਤਰਤਾ ਦਿਵਸ ਦੇ ਜਸ਼ਨਾਂ ‘ਚ ਵਿਘਨ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪਵੇਗਾ। ਅੱਜ ਸ਼ਾਮ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਮੌਨਸੂਨ ਇਕ ਵਾਰ ਫਿਰ ਐਕਟਿਵ ਹੋ ਜਾਵੇਗਾ। ਅਗਲੇ ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਸ਼ਹਿਰ ‘ਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ, ਜਿਸ ਕਾਰਨ ਤਾਪਮਾਨ ‘ਚ ਵਾਧੇ ਦੇ ਨਾਲ-ਨਾਲ ਗਰਮੀ ਤੇ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਸ਼ਨਿੱਚਰਵਾਰ ਨੂੰ ਵੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਵਾ ਦਿੱਤੇ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28.9 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਤਾਪਮਾਨ ਤੋਂ ਛੇ ਡਿਗਰੀ ਵੱਧ ਹੈ। ਅਜਿਹੇ ‘ਚ ਲੋਕ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।