ਸਤਲੁਜ ਦਰਿਆ ਦੇ ਤੇਜ਼ ਵਹਾਅ ‘ਚ ਰੁੜ੍ਹ ਕੇ ਦੋ ਮੁੰਡੇ ਪਾਕਿਸਤਾਨ ਪੁੱਜੇ! — Copy

0
2697

ਮਾਨਸਾ| ਭਾਰੀ ਮੀਂਹ ਨੇ ਸੂਬੇ ਵਿਚ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਕਈ ਗਰੀਬ ਲੋਕਾਂ ਦੇ ਘਰ ਡਿਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤੇ ਕਈਆਂ ਦੇ ਪਾਣੀ ਵਿਚ ਰੁੜ੍ਹਣ ਦੇ ਵੀ ਮਾਮਲੇ ਸਾਹਮਣੇ ਆ ਰਹੇ ਹਨ। ਲੰਘੇ ਦਿਨੀਂ ਸਤਲੁਜ ਵਿਚ ਆਏ ਪਾਣੀ ਦੇ ਤੇਜ਼ ਵਹਾਅ ਨਾਲ ਇਕ ਗੂੰਗੇ-ਬੋਲ਼ੇ ਬੰਦੇ ਦੇ ਰੁੜ੍ਹ ਕੇ ਪਾਕਿਸਤਾਨ ਪਹੁੰਚ ਜਾਣ ਦੀ ਖਬਰ ਆਈ ਸੀ।

ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਦੋ ਨੌਜਵਾਨ ਸਤਲੁਜ ਦਰਿਆ ‘ਚ ਰੁੜ੍ਹ ਕੇ ਪਾਕਿਸਤਾਨ ਪਹੁੰਚ ਗਏ ਹਨ। ਦੋਵੇਂ ਨੌਜਵਾਨ ਫਿਰੋਜ਼ਪੁਰ ਦੇ ਪਿੰਡ ਗਜ਼ਨੀਵਾਲਾ ਤੋਂ ਵਹਿ ਕੇ ਸਰਹੱਦ ਪਾਰ ਪਹੁੰਚੇ ਹਨ। ਉਹ ਹੁਣ ਪਾਕਿਸਤਾਨੀ ਰੇਂਜਰਾਂ ਦੀ ਹਿਰਾਸਤ ਵਿੱਚ ਹਨ ਅਤੇ ਬੀਐਸਐਫ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਫਿਲਹਾਲ ਬੀਐਸਐਫ ਜਾਂ ਪੰਜਾਬ ਦੇ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ