ਸੰਗਰੂਰ। ਪਿੰਡ ਲੱਡਾ ‘ਚ ਅਧਿਆਪਕ ਵੱਲੋਂ 11ਵੀਂ ਕਲਾਸ ਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਸੰਗਰੂਰ ਦੇ ਸਕੂਲ ‘ਚ 11ਵੀਂ ਕਲਾਸ ਦੀ ਵਿਦਿਆਰਥਣ ਹੈ।
ਬੀਤੀ 28 ਅਕਤੂਬਰ ਨੂੰ ਅਧਿਆਪਕ ਉਸ ਨੂੰ ਬੱਸ ਸਟੈਂਡ ਤੋਂ ਨਾਲ ਲੈ ਗਿਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤ ਲੜਕੀ ਦੇ ਪਰਿਵਾਰ ਵਲੋਂ 3 ਨਵੰਬਰ ਨੂੰ ਥਾਣਾ ਸਿਟੀ ਸੰਗਰੂਰ ਵਿਖੇ ਕਰਨ ਦੇ ਬਾਵਜੂਦ ਅਜੇ ਤੱਕ ਅਧਿਆਪਕ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
ਪੀੜਤ ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲੜਕੀ ਦੇ ਮਾਪਿਆਂ ਦੀ ਹਾਜ਼ਰੀ ’ਚ ਥਾਣਾ ਸਿਟੀ ਸੰਗਰੂਰ ਅੱਗੇ ਪੱਕਾ ਮੋਰਚਾ ਲਾਉਂਦੇ ਹੋਏ ਸੰਘਰਸ਼ ਦਾ ਐਲਾਨ ਕੀਤਾ।
ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ 11ਵੀਂ ਜਮਾਤ ‘ਚ ਪੜ੍ਹਦੀ ਬੱਚੀ ਨਾਲ ਅਧਿਆਪਕ ਵੱਲੋਂ ਜਬਰ-ਜ਼ਨਾਹ ਕੀਤਾ ਗਿਆ ਹੈ, ਅਤੇ ਇਸ ਮਾਮਲੇ ‘ਚ ਇਨਸਾਫ਼ ਲਈ ਅਸੀਂ ਥਾਣੇ ਅੱਗੇ ਰੋਸ ਧਰਨਾ ਲਾਇਆ ਹੈ।