ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਘਰ ‘ਤੇ ਕੀਤਾ ਪੈਟਰੋਲ ਬੰਬ ਨਾਲ ਹਮਲਾ

0
462

ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੁਹੱਲਾ ਸਨ ਸਿਟੀ ‘ਚ ਇਕ ਘਰ ;ਤੇ ਦੋ ਅਣਪਛਾਤਿਆਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਘਟਨਾ ਬੀਤੀ ਰਾਤ ਦੀ ਹੈ। ਪੈਟਰੋਲ ਬੰਬ ਨਾਲ ਅੱਗ ਲੱਗਣ ਕਾਰਨ ਕੰਧ ਕਾਲੀ ਹੋ ਗਈ।  

ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਘਰ ਦੇ ਮਾਲਕ ਅਮਰਜੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ ਪਰ ਪੁਲਿਸ ਨੇ ਸੂਚਨਾ ਮਿਲਣ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਮਰਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਲੱਗਾ ਕਿ ਸ਼ਾਇਦ ਬਿਜਲੀ ਦੇ ਸ਼ਾਟ ਸਰਕਟ ਕਾਰਨ ਅੱਗ ਲੱਗੀ ਹੋਵੇਗੀ ਪਰ ਜਦੋਂ ਉਨ੍ਹਾਂ ਨੇ ਸੀ. ਸੀ. ਟੀ. ਵੀ. ਚੈੱਕ ਕੀਤਾ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਫਿਲਹਾਲ ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।