ਜ਼ਿਲੇ ਦੀਆਂ ਮੰਡੀਆਂ ਵਿਚ 914250 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

0
1534

ਬਠਿੰਡਾ . ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਕਿਹਾ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 914250 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 906537 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਖ਼ਰੀਦੀ ਗਈ ਕਣਕ ਦੀ 1521 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਗਈ।

         ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਇਹ ਵੀ ਕਿਹਾ ਕਿ ਮੰਡੀਆਂ ਵਿਚ ਆਈ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਦੌਰਾਨ ਕਿਸੇ ਤਰਾ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

         ਜ਼ਿਲੇ ਦੀਆਂ ਅਨਾਜ਼ ਮੰਡੀਆਂ ਵਿਚ ਚੱਲ ਰਹੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਕੰਟਰੋਲਰ ਸ. ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 258745 ਮੀਟ੍ਰਿਕ ਟਨ, ਮਾਰਕਫੈਡ ਵਲੋਂ 234631 ਮੀਟ੍ਰਿਕ ਟਨ, ਪਨਸਪ ਵਲੋਂ 205263 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 139639 ਤੇ ਭਾਰਤੀ ਖੁਰਾਕ ਨਿਗਮ ਨੇ 67059 ਮੀਟ੍ਰਿਕ ਟਲ ਅਤੇ ਨਿੱਜੀ ਵਪਾਰੀਆਂ ਨੇ 1200 ਟਨ ਕਣਕ ਦੀ ਖਰੀਦ ਕੀਤੀ ਹੈ ਜ਼ਿਲਾ ਫੂਡ ਸਪਲਾਈ ਕੰਟਰੋਲਰ ਨੇ ਇਹ ਵੀ ਦੱਸਿਆ ਕਿ 748629 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਚੁੱਕੀ ਹੈ।