ਅੰਮ੍ਰਿਤਸਰ | ਪਠਾਨਕੋਟ ਨੈਸ਼ਨਲ ਹਾਈਵੇ ਨੇੜੇ ਬਟਾਲਾ ਬਾਈਪਾਸ ਅੱਜ ਸਵੇਰੇ 1 ਦਰਦਨਾਕ ਸੜਕ ਹਾਦਸਾ ਵਾਪਰਿਆ| ਤੇਜ਼ ਰਫਤਾਰ ਚ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਸਾਈਡ ਜਿਸ ਦੇ ਚਲਦੇ ਮੋਟਰਸਾਈਕਲ ਤੇ ਸਵਾਰ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ‘ਚ ਜਖਮੀ ਹੈ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਚ ਰੈਫਰ ਕੀਤਾ ਗਿਆ। ਉਧਰ ਕਾਰ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਇਸ ਮਾਮਲੇ ‘ਚ ਪੁਲਿਸ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ।
ਇਸ ਦਰਦਨਾਕ ਹਾਦਸੇ ‘ਚ ਮ੍ਰਿਤਕ ਦੇ ਭਰਾ ਨੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਸੁਖਦੀਪ ਸਿੰਘ ਵਾਸੀ ਪਿੰਡ ਤਲਵੰਡੀ ਰਾਮਾ ਤੇ ਉਸਦਾ ਦੋਸਤ ਸਪਲੈਂਡਰ ਮੋਟਰਸਾਈਕਲ ‘ਤੇ ਜਾ ਰਹੇ ਸਨ ਕਿ ਅਚਾਨਕ ਇਕ ਤੇਜ ਰਫਤਾਰ ਕਾਰ ਨੇ ਸਾਈਡ ਮਾਰ ਦਿੱਤੀ ਤੇ ਇਸ ਹਾਦਸੇ ‘ਚ ਸੁਖਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਸਰੇ ਨੌਜਵਾਨ ਦੀ ਇਸ ਹਾਦਸੇ ‘ਚ ਬਾਂਹ ਕੱਟੀ ਗਈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ ਉਧਰ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਫਤੀਸ਼ ਕਰ ਰਹੇ ਪੁਲਿਸ ਨੇ ਦੱਸਿਆ ਕਿ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।