ਅੰਮ੍ਰਿਤਸਰ ‘ਚ ਕੋਰੋਨਾ ਨਾਲ 1 ਹੋਰ ਮੌਤ, ਜ਼ਿਲ੍ਹੇ ‘ਚ ਮਰਨ ਵਾਲਿਆ ਦੀ ਗਿਣਤੀ ਹੋਈ 25

0
17804

ਅੰਮ੍ਰਿਤਸਰ . ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੰਮ੍ਰਿਤਸਰ ਵਿਚ ਬੁੱਧਵਾਰ ਨੂੰ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਕਾਰਨ ਲਾਹੌਰੀ ਗੇਟ ਦੀ ਰਹਿਣ ਵਾਲੀ ਕ੍ਰਿਸ਼ਨਾ 62 ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ ਕੁਝ ਦਿਨਾਂ ਤੋਂ ਦਾਖਲ ਸੀ, ਜਿੱਥੇ ਅੱਜ ਉਸ ਨੇ ਦੰਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ੂਗਰ, ਬਲੱਡ ਪ੍ਰੈਸ਼ਰ ਦੀ ਵੀ ਮਰੀਜ਼ ਸੀ। ਜ਼ਿਲ੍ਹੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 25 ਹੋ ਗਈ ਹੈ। ਪਿਛਲੇ ਦਿਨ ਵੀ ਅੰਮ੍ਰਿਤਸਰ ਵਿਚ ਕੋਰੋਨਾ ਨਾਲ ਤਿੰਨ ਮੌਤਾਂ ਹੋ ਗਈਆਂ ਹਨ।