ਮਨੀਲਾ ‘ਚ 1 ਹੋਰ ਪੰਜਾਬੀ ਨੌਜਵਾਨ ਦਾ ਗੋ.ਲ਼ੀਆਂ ਮਾਰ ਕੇ ਮ.ਰਡਰ, ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ

0
1288

ਮੋਗਾ, 12 ਦਸੰਬਰ | ਮਨੀਲਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੀ ਤਹਿਸੀਲ ਸਮਾਲਸਰ ਅਧੀਨ ਆਉਂਦੇ ਪਿੰਡ ਲੰਡੇ ਦੇ ਇਕ ਨੌਜਵਾਨ ਦਾ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਨੌਜਵਾਨ ਮਨੀਲਾ ਵਿਖੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ, ਜਿਸ ਦਾ ਗੋਲ਼ੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਉਰਫ ਚੈਨੇ ਵਜੋਂ ਹੋਈ ਹੈ

ਪਿੰਡ ਲੰਡੇ ਦੇ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕਮ ਸਿੰਘ ਸਰਾ ਦੇ 2 ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ-ਰੋਟੀ ਲਈ ਗਏ ਸਨ। ਲੱਖਾ ਪਿਛਲੇ ਦਿਨੀਂ ਘਰ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਸਬੰਧੀ ਪਿੰਡ ਆਇਆ ਸੀ।
ਜਦਕਿ ਚੈਨਾ ਬਾਹਰ ਹੀ ਸੀ। ਚੈਨਾ ਤੇ ਲੰਡੇ ਪਿੰਡ ਦਾ ਇਕ ਹੋਰ ਲੜਕਾ ਦੇਰ ਰਾਤ ਮਨੀਲਾ ਵਿਚ ਘਰ ਦਾ ਸਾਮਾਨ ਖਰੀਦ ਕੇ ਵਾਪਸ ਆ ਰਹੇ ਸਨ ਤਾਂ ਹਮਲਾਵਰਾਂ ਨੇ ਚੈਨੇ ਦੇ ਸਿਰ ਵਿਚ ਕਈ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਲੜਕੇ ਦਾ ਬਚਾਅ ਹੋ ਗਿਆ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)