ਚੰਡੀਗੜ੍ਹ. ਕੋਰੋਨਾਵਾਇਰਸ ਤੋਂ ਪੀੜਿਤ ਹੁਸ਼ਿਆਰਪੁਰ ਦੇ ਇੱਕ ਵਿਅਕਤੀ ਦੀ ਅਮਰੀਕਾ ਦੇ ਨਿਊਯਾਰਕ ‘ਚ ਮੌਤ ਹੋਣ ਦੀ ਖਬਰ ਹੈ। ਪਰਮਜੀਤ ਸਿੰਘ ਮੁਕੇਰੀਆਂ ਹਲਕੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਿਕ ਪਰਮਜੀਤ ਸਿੰਘ ਮੁਲਤਾਨੀ ਰੋਜ਼ੀ-ਰੋਟੀ ਦੀ ਭਾਲ ‘ਚ ਪਿਛਲੇ ਕਾਫੀ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਇਲਾਕੇ ‘ਚ ਰਹਿ ਰਿਹਾ ਸੀ। ਆਪਣੇ ਕੰਮਕਾਜ ਦੌਰਾਨ ਪਰਮਜੀਤ ਸਿੰਘ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਗਿਆ ਤੇ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਿਹਾ ਸੀ। ਉਸ ਦੀ ਹਾਲਤ ‘ਚ ਕੋਈ ਸੁਧਾਰ ਨਾ ਹੋ ਸਕਿਆ ਤੇ ਉਸਦੀ ਮੌਤ ਹੋ ਗਈ।

ਪਰਮਜੀਤ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ, ਜੋ ਕਿ ਦੋ ਸਾਲ ਪਹਿਲਾਂ ਪੰਜਾਬ ਪਰਤ ਆਏ ਸਨ। ਮੰਗਲਵਾਰ ਨੂੰ ਫੋਨ ‘ਤੇ ਪਰਮਜੀਤ ਸਿੰਘ ਮੁਲਤਾਨੀ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਮਨਸੂਰਪੁਰ ਵਾਸੀਆਂ ਸਮੇਤ ਹਲਕੇ ਦੇ ਲੋਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।