ਬਟਾਲਾ/ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ‘ਚ ਜਲੰਧਰ ਰੋਡ ‘ਤੇ ਸਥਿਤ ਇਕ ਹੋਟਲ ਵਿੱਚ ਪੁਲਿਸ ਨੇ ਛਾਪੇਮਾਰੀ ਦੌਰਾਨ ਚੱਲ ਰਹੇ ਜਿਸਮ-ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਮੌਕੇ ਤੋਂ 10 ਲੜਕੀਆਂ ਅਤੇ 4 ਲੜਕਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਫੜਿਆ।
ਐੱਸਐੱਚਓ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ ‘ਤੇ ਸਥਿਤ ਨਿਊ ਗ੍ਰੈਂਡ ਹੋਟਲ ਵਿੱਚ ਜਿਸਮ-ਫਰੋਸ਼ੀ ਦਾ ਧੰਦਾ ਚੱਲਦਾ ਹੈ। ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਜਦੋਂ ਉਕਤ ਹੋਟਲ ਵਿੱਚ ਰੇਡ ਕੀਤੀ ਤਾਂ ਉਥੋਂ 14 ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਫੜਿਆ।
ਉਨ੍ਹਾਂ ਦੱਸਿਆ ਕਿ ਪਤਾ ਲਗਾਇਆ ਜਾ ਰਿਹਾ ਹੈ ਕਿ ਹੋਟਲ ਵਿੱਚ ਕਦੋਂ ਤੋਂ ਇਹ ਕੰਮ ਚੱਲ ਰਿਹਾ ਸੀ ਅਤੇ ਕੌਣ-ਕੌਣ ਇਸ ਵਿੱਚ ਸ਼ਾਮਿਲ ਹੈ। ਫਿਲਹਾਲ ਇਹ ਪਤਾ ਲੱਗਾ ਹੈ ਕਿ ਇਸ ਨੂੰ ਜਸਬੀਰ ਸਿੰਘ ਅਤੇ ਜਲੰਧਰ ਦੀ ਰਹਿਣ ਵਾਲੀ ਸੁਸ਼ਮਾ ਨਾਂ ਦੀ ਔਰਤ ਚਲਾ ਰਹੀ ਸੀ। ਹੋਟਲ ਨੂੰ ਸੀਲ ਕਰ ਦਿੱਤਾ ਗਿਆ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)