ਜਲੰਧਰ ਵਿੱਚ ਕੋਰੋਨਾ ਦੇ 103 ਨਵੇਂ ਮਾਮਲੇ, ਹੁਣ 1193 ਐਕਟਿਵ ਕੇਸ

0
959

ਜਲੰਧਰ | ਇਕ ਦਿਨ ਦੀ ਰਾਹਤ ਤੋਂ ਬਾਅਦ ਜਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਮੁੜ ਵੱਧਣੀ ਸ਼ੁਰੂ ਹੋ ਗਈ ਅਤੇ ਵੀਰਵਾਰ ਨੂੰ ਜਿਲ੍ਹੇ ਦੇ 103 ਲੋਕ ਕੋਰੋਨਾ ਪਾਜ਼ੀਟਿਵ ਕੇਸ ਦਰਜ ਕੀਤੇ ਗਏ, ਤੇ ਇਕ ਮਰੀਜ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ.ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਵੀਰਵਾਰ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਂ ਤੋਂ ਕੁਲ 117 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ ਅਤੇ ਉਨ੍ਹਾਂ ਵਿੱਚੋਂ 14 ਲੋਕ ਹੋਰ ਜ਼ਿਲ੍ਹਿਆਂ ਵਿੱਚੋ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਵਿੱਚ, ਇੱਕ ਗਾਇਨੀਕੋਲੋਜਿਸਟ, ਕਾਲਜ ਸਟਾਫ ਅਤੇ ਕੁਝ ਪਰਿਵਾਰਾਂ ਦੇ 3 ਜਾਂ 4 ਮੈਂਬਰ ਸ਼ਾਮਲ ਹਨ।

ਜਲੰਧਰ ਜਿਲ੍ਹੇ ਵਿੱਚ ਹੁਣ ਤੱਕ 388221 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿੰਨ੍ਹਾਂ ਵਿੱਚੋ 349687 ਲੋਕਾਂ ਦੀ ਰਿਪੋਰਟ ਨੇਗਿਟਿਵ ਪਾਈ ਗਈ ਹੈ, ਹੁਣ ਤੱਕ 16420 ਮਰੀਜ਼ ਠੀਕ ਹੋ ਚੁੱਕੇ ਹਨ ਤੇ ਕੋਰੋਨਾ ਦੇ ਕਰਕੇ ਜਿਲ੍ਹੇ ਵਿੱਚ 569 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਲੰਧਰ ਜਿਲ੍ਹੇ ਵਿੱਚ ਕੋਰੋਨਾ ਦੇ 1193 ਐਕਟਿਵ ਕੇਸ ਹਨ ।

3700 ਲੋਕਾਂ ਦੀ ਰਿਪੋਰਟ ਆਈ ਨੇਗਿਟਿਵ, 142 ਮਰੀਜ਼ਾਂ ਨੂੰ ਮਿਲੀ ਛੁੱਟੀ

ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਵੀਰਵਾਰ ਨੂੰ 3700 ਲੋਕਾਂ ਦੀ ਰਿਪੋਰਟ ਨੇਗਿਟਿਵ ਆਈ ਹੈ ਤੇ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਠੀਕ ਹੋਣ ਵਾਲੇ 142 ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ ।