ਅੰਮ੍ਰਿਤਸਰ ‘ਚ 107 ਸਾਲਾਂ ਵਿਅਕਤੀ ਦੀ ਕੋਰੋਨਾ ਨਾਲ ਮੌਤ, 3 ਮਰੀਜ਼ ਹੋਰ ਵੈਂਟੀਲੇਟਰ ‘ਤੇ

0
1571
Coronavirus economic impact concept image

ਅੰਮ੍ਰਿਤਸਰ . ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ ਨਾਲ 107 ਸਾਲਾਂ ਬਜ਼ੁਰਗ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜ਼ਿਲ੍ਹੇ ਵਿਚ 27 ਹੋ ਗਈ ਹੈ।

ਜਾਣਕਾਰੀ ਮੁਤਾਬਿਕ ਹਰਿਮੰਦਰ ਸਾਹਿਬ ਦੇ ਨਜ਼ਦੀਕ ਦੇ ਰਹਿਣ ਵਾਲੇ ਸਰਵਨ ਸਿੰਘ ਨੂੰ ਕੁਝ ਦਿਨ ਪਹਿਲਾਂ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਦੀ ਹਾਲਤ ਕਾਫੀ ਗੰਭੀਰ ਸੀ। ਡਾਕਟਰਾਂ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ ਵਿਚ ਹੁਣ ਵੀ 3 ਮਰੀਜ਼ ਵੈਂਟੀਲੇਟਰ ‘ਤੇ ਹਨ, ਜਿਹਨਾਂ ਦੀ ਹਾਲਤ ਕਾਫੀ ਨਾਜੁਕ ਹੈ। ਇਸ ਤੋਂ ਇਲਾਵਾਂ ਜ਼ਿਲ੍ਹੇ ਵਿਚ 4 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 695 ਹੋ ਗਈ ਹੈ।