10ਵੀਂ/12ਵੀਂ ਟਰਮ-1 ਦੀਆਂ ਪ੍ਰੀਖਿਆਵਾਂ ਦਸੰਬਰ 13 ਤੋਂ, PSEB ਨੇ ਜਾਰੀ ਕੀਤੀ ਡੇਟਸ਼ੀਟ

0
4811

ਮੋਹਾਲੀ | ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ/12ਵੀਂ ਜਮਾਤ ਦੀਆਂ ਦਸੰਬਰ-2021 ‘ਚ ਹੋਣ ਵਾਲੀਆਂ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਤੋਂ 18 ਦਸੰਬਰ, ਜਦ ਕਿ 12ਵੀਂ ਜਮਾਤ ਦੇ ਵਿਦਿਆਰਥੀ 13 ਤੋਂ 22 ਦਸੰਬਰ ਤੱਕ ਪ੍ਰੀਖਿਆਵਾਂ ਦੇਣਗੇ।

ਪਹਿਲਾ ਪੇਪਰ ਪੰਜਾਬੀ, ਪੰਜਾਬ ਦਾ ਇਤਿਹਾਸ ਤੇ ਪੰਜਾਬੀ-ਬੀ ਵਿਸ਼ੇ ਦਾ ਹੋਵੇਗਾ। ਪੰਜਾਬੀ ਦੇ ਪੇਪਰਾਂ ਨੂੰ ਛੱਡ ਕੇ ਬਾਕੀ ਸਾਰੇ ਪੇਪਰਾਂ ਦਾ ਸਮਾਂ ਡੇਢ ਘੰਟਾ ਰੱਖਿਆ ਗਿਆ ਹੈ।

ਇਨ੍ਹਾਂ ਪ੍ਰੀਖਿਆਵਾਂ ‘ਚ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਉਨ੍ਹਾਂ ਦੇ ਆਪਣੇ ਸਕੂਲ ਪੱਧਰ ‘ਤੇ ਹੀ ਲਈ ਜਾਵੇਗੀ। ਬੋਰਡ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਪੇਪਰਾਂ ‘ਚ 50 ਫ਼ੀਸਦੀ ਪਾਠਕ੍ਰਮ ਦੇ ਆਧਾਰ ‘ਤੇ ਪ੍ਰਸ਼ਨ-ਪੱਤਰ ਤਿਆਰ ਕੀਤੇ ਗਏ ਹਨ ਤੇ ਓਐੱਮਆਰ ਸ਼ੀਟ ‘ਚ ਵੇਰਵੇ ਭਰਨ ਵਾਸਤੇ ਪ੍ਰੀਖਿਆਰਥੀਆਂ ਨੂੰ 15 ਮਿੰਟਾਂ ਦਾ ਵਧੇਰੇ ਸਮਾਂ ਦਿੱਤਾ ਜਾਵੇਗਾ।

ਇਸੇ ਤਰ੍ਹਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੀ ਪਹਿਲਾ ਪੇਪਰ ਜਨਰਲ ਪੰਜਾਬੀ ਵਿਸ਼ੇ ਦਾ ਹੀ ਰੱਖਿਆ ਗਿਆ ਹੈ, ਜਿਹੜਾ ਕਿ 13 ਦਸੰਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ।

ਪੰਜਾਬ ਬੋਰਡ ਟਰਮ-1 ਡੇਟਸ਼ੀਟ 2021 ਅਨੁਸਾਰ ਜਮਾਤ 10ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਹੋਣਗੀਆਂ। ਉਥੇ ਹੀ ਜਮਾਤ 12ਵੀਂ ਦੀਆਂ ਪ੍ਰੀਖਿਆਵਾਂ ਦੁਪਹਿਰ 2 ਵਜੇ ਤੋਂ ਲਈਆਂ ਜਾਣਗੀਆਂ। ਦੋਵਾਂ ਹੀ ਜਮਾਤਾਂ ਲਈ ਟਰਮ-1 ਪ੍ਰੀਖਿਆਵਾਂ ਲਈ ਵੱਧ ਤੋਂ ਵੱਧ ਸਮਾਂ-ਹੱਦ 1 ਘੰਟਾ 30 ਮਿੰਟ ਨਿਰਧਾਰਤ ਕੀਤਾ ਗਿਆ ਹੈ।

ਹਾਲਾਂਕਿ ਬੋਰਡ ਵੱਲੋਂ ਜਾਰੀ ਨੋਟਿਸ ਅਨੁਸਾਰ ਫਿਜ਼ੀਕਲ ਐਜੂਕੇਸ਼ਨ ਤੇ ਗੇਮ ਦੇ ਐਗਜ਼ਾਮ 30 ਮਿੰਟ ਦੇ ਹੋਣਗੇ, ਜਦਕਿ ਐਗਰੀਕਲਚਰ, ਕੰਪਿਊਟਰ ਐਪਲੀਕੇਸ਼ਨ ਤੇ ਐੱਨਐੱਸਐੱਫਕਿਊ ਪ੍ਰੀਖਿਆਵਾਂ 1 ਘੰਟੇ ‘ਚ ਹੋਵੇਗੀ।

ਇਸ ਤੋਂ ਇਲਾਵਾ ਪੰਜਾਬ-ਏ, ਪੰਜਾਬ ਹਿਸਟਰੀ ਐਂਡ ਕਲਚਰ-ਏ, ਪੰਜਾਬ-ਬੀ, ਪੰਜਾਬ ਹਿਸਟਰੀ ਐਂਡ ਕਲਚਰ ਵਿਸ਼ਿਆਂ ਲਈ ਪ੍ਰੀਖਿਆ ਦੀ ਮਿਆਦ 2 ਘੰਟੇ ਹੋਵੇਗੀ।

ਵਿਦਿਆਰਥੀਆਂ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਪੰਜਾਬ ਬੋਰਡ ਟਰਮ-1 ਪ੍ਰੀਖਿਆਵਾਂ ਸਿਰਫ਼ ਮੇਜਰ ਸਬਜੈਕਟ ਲਈ ਕਰਵਾਈਆਂ ਜਾਣਗੀਆਂ। ਸਵਾਲ ਆਬਜੇਕਟਿਵ ਹੋਣਗੇ ਤੇ ਵਿਦਿਆਰਥੀਆਂ ਨੇ ਆਪਣੀ ਓਐੱਮਆਰ ਸ਼ੀਟ ‘ਚ ਭਰਨੇ ਹੋਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ