ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ 26 ਜੁਲਾਈ ਤੋਂ ਪੰਜਾਬ ਦੇ 10ਵੀਂ, 11ਵੀਂ, 12ਵੀਂ ਕਲਾਸਾਂ ਦੇ ਸਕੂਲ ਖੁੱਲ੍ਹਣਗੇ ।
ਮੁੱਖ ਮੰਤਰੀ ਨੇ ਇਨਡੋਰ 150 ਅਤੇ ਆਊਟਡੋਰ 300 ਤੱਕ 50 ਫੀਸਦੀ ਸਮਰੱਥਾ ਨਾਲ ਲੋਕ ਸ਼ਾਮਿਲ ਹੋ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 10ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਸਿਰਫ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਹੀ ਸਰੀਰਕ ਤੌਰ ‘ਤੇ ਮੌਜੂਦ ਰਹਿਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਹੋਵੇਗਾ।
ਵਿਦਿਆਰਥੀਆਂ ਦੀ ਸਰੀਰਕ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ਨਾਲ ਹੋਵੇਗੀ ਅਤੇ ਵਰਚੁਅਲ ਕਲਾਸਾਂ ਦਾ ਵਿਕਲਪ ਜਾਰੀ ਰੱਖਿਆ ਜਾਵੇਗਾ। ਇਸ ਸੰਬੰਧੀ ਇਕ ਉਪਬੰਧ ਸਬੰਧਤ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।
ਜੇਕਰ ਸਥਿਤੀ ਨਿਯੰਤਰਣ ਵਿੱਚ ਰਹਿੰਦੀ ਹੈ ਤਾਂ ਬਾਕੀ ਦੀਆਂ ਕਲਾਸਾਂ ਨੂੰ ਵੀ ਇਸੇ ਤਰ੍ਹਾਂ 2 ਅਗਸਤ 2021 ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਹਫ਼ਤਿਆਂ ‘ਚ ਕੇਸ ਹੋਰ ਘੱਟ ਜਾਣਗੇ।
ਕਲਾਕਾਰਾਂ, ਸੰਗੀਤਕਾਰਾਂ ਨੂੰ ਵੀ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਕਰਕੇ ਸਾਰੇ ਖੇਤਰਾਂ ‘ਚ ਪ੍ਰੋਗਰਾਮ ਕਰਨ ਦੀ ਆਗਿਆ ਦਿੱਤੀ ਜਾਵੇਗੀ।
ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ, ਜਿੰਮ, ਮਾਲ, ਅਜਾਇਬਘਰ, ਚਿੜੀਆਘਰ ਆਦਿ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
Video : 20 ਲੱਖ ਖ਼ਰਚ ਪਤਨੀ ਨੂੰ ਇੰਗਲੈਂਡ ਭੇਜਿਆ, ਪਹੁੰਚਦੇ ਹੀ ਨੰਬਰ ਕੀਤੇ ਬਲਾਕ
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)