1 ਤੋਂ 15 ਜਨਵਰੀ ਤੱਕ ਜਲੰਧਰ ‘ਚ ਲੱਗਣਗੇ 11 ਪਲੇਸਮੈਂਟ ਕੈਂਪ, ਨੌਕਰੀ ਲਈ ਇੰਝ ਕਰੋ ਅਪਲਾਈ…

0
802

ਜਲੰਧਰ | ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 1 ਜਨਵਰੀ 2021 ਤੋਂ 15 ਜਨਵਰੀ ਤੱਕ 11 ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਇਨ੍ਹਾਂ ਕੈਂਪਾਂ ਵਿੱਚ ਸਕਿਓਰਿਟੀ ਸਕਿੱਲਜ਼ ਕਾਊਂਸਲ ਇੰਡੀਆ ਲਿਮਟਿਡ (ਐਸਐਸਸੀਆਈ) ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਦੀ ਸਕਿਓਰਿਟੀ ਸਟਾਫ਼ ਲਈ ਰਜਿਸਟਰੇਸ਼ਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 1 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਿਲੌਰ, 4 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਨਕੋਦਰ, 5 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਸ਼ਾਹਕੋਟ, 6 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਮਹਿਤਪੁਰ, 7 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਨੂਰਮਹਿਲ, 8 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਰੁੜਕਾ ਕਲਾਂ, 11 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਆਦਮਪੁਰ, 12 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੋਗਪੁਰ, 13 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਲੋਹੀਆਂ ਖਾਸ, 14 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੂਰਬੀ ਅਤੇ 15 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੱਛਮੀ ਵਿਖੇ ਇਹ ਕੈਂਪ ਲਗਾਏ ਜਾਣਗੇ।

ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਿਰਫ਼ ਲੜਕੇ ਭਾਗ ਲੈਣ ਯੋਗ ਹੋਣਗੇ ਅਤੇ ਕੈਂਪਾਂ ਵਿੱਚ ਭਾਗ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਹੈ, ਉਮੀਦਵਾਰ ਬਿਲਕੁਲ ਮੁਫ਼ਤ ਭਾਗ ਲੈ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਦਾ ਕੱਦ (ਘੱਟੋ-ਘੱਟ) 168 ਸੈਮੀ., ਵਜ਼ਨ 50 ਕਿਲੋਗ੍ਰਾਮ, ਛਾਤੀ 80-85 ਸੈਮੀ ਅਤੇ ਉਮਰ 21 ਤੋਂ 37 ਸਾਲ ਅਤੇ ਵਿੱਦਿਅਕ ਯੋਗਤਾ 10ਵੀਂ ਪਾਸ/ਫੇਲ ਹੋਣੀ ਚਾਹੀਦੀ ਹੈ।

ਕੈਂਪ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਇਕ ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ। ਡਿਊਟੀ ਸਮਾਂ 12 ਘੰਟੇ ਲਈ 12,500/- ਤੋਂ 14000/- ਰੁਪਏ ਅਤੇ 8 ਘੰਟੇ ਲਈ 10000/- ਤੋਂ 11000/- ਰੁਪਏ ਤਨਖਾਹ ਤੋਂ ਇਲਾਵਾ ਈਪੀਐਫ, ਈਐਸਆਈ, ਗ੍ਰੈਚੂਟੀ, ਇੰਸ਼ੋਰੈਂਸ, ਮੈਡੀਕਲ, ਪੈਨਸ਼ਨ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਥੋਰੀ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਤੋਂ ਇਲਾਵਾ ਡੀਬੀਈਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਸਹਾਇਕ ਵਜੋਂ ਕੰਮ ਕਰ ਰਿਹਾ ਹੈ ਤਾਂ ਜੋ ਨੌਜਵਾਨਾਂ ਦੀ ਮਦਦ ਕੀਤੀ ਜਾ ਸਕੇ।

ਡੀਸੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ 0181-2225791 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।