ਪੰਜਾਬ ‘ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਅੱਜ ਕੋਰੋਨਾ ਦੇ 110 ਨਵੇਂ ਮਾਮਲੇ ਆਏ ਸਾਹਮਣੇ, ਪੜੋ ਕਿਸ ਜ਼ਿਲ੍ਹੇ ਤੋਂ ਕਿੰਨੇ ਕੇਸ

    0
    2050

    ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਬੜੀ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਅੱਜ ਹੁਣ ਤਕ ਪੰਜਾਬ ਵਿੱਚ ਕੋਰੋਨਾ ਦੇ 110 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਅੱਜ ਜਲੰਧਰ, ਲੁਧਿਆਣਾ ਅਤੇ ਹੋਰ ਸ਼ਹਿਰਾਂ ਵਿੱਚੋਂ ਸਾਹਮਣੇ ਆਏ ਹਨ।

    ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 110 ਮਾਮਲੇ ਸਾਹਮਣੇ ਆਏ ਹਨ। ਜਲੰਧਰ ਸ਼ਹਿਰ ਤੋਂ ਕੋਰੋਨਾ ਵਾਇਰਸ ਦੇ 9 ਹੋਰ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤਣ ਵਾਲੇ ਸ਼ਰਧਾਲੂ ਹਨ। ਉਨ੍ਹਾਂ ਨੂੰ ਮੈਰੀਟੋਰੀਅਸ ਸਕੂਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਸ ਨੂੰ ਇਕ ਆਇਸੋਲੇਸ਼ਨ ਵਾਰਡ ਬਣਾਇਆ ਗਿਆ ਹੈ। ਹੁਣ ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 140 ਹੋ ਗਈ ਹੈ।

    ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ ਕੋਰੋਨਾ ਦੇ 42 ਅਤੇ ਫਾਜ਼ਿਲਕਾ ਵਿੱਚੋਂ 30 ਮਾਮਲੇ ਸਾਹਮਣੇ ਚੁੱਕੇ ਹਨ, ਜਿਸ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

    ਇਸਦੇ ਨਾਲ ਹੀ ਮੁਕਤਸਰ ਸਾਹਿਬ ਵਿਚੋਂ 15, ਲੁਧਿਆਣਾ ਵਿਚ 14, ਚੰਡੀਗੜ੍ਹ ਵਿਚੋਂ 9 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।