ਚੰਡੀਗੜ੍ਹ. ਪੰਜਾਬ ‘ਚ ਐਤਵਾਰ ਸਵੇਰ ਤੋਂ ਹੀ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਤੱਕ ਕਰੀਬ 110 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 1103 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਤੋਂ 1 ਬਜੁਰਗ ਔਰਤ ਦੀ ਮੌਤ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਅੱਜ ਨਵਾਂਸ਼ਹਿਰ ‘ਚ ਇਕੱਠੇ 62, ਬਠਿੰਡਾ ਜ਼ਿਲ੍ਹੇ ‘ਚ 33, ਰੂਪਨਗਰ ‘ਚ 10, ਹੁਸ਼ਿਆਰਪੁਰ ‘ਚ 4 ਤੇ ਮੁਹਾਲੀ ‘ਚ 1 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ।

ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 1100 ਦੇ ਪਾਰ ਹੋ ਗਈ ਹੈ। ਹੁਣ ਤਕ ਸੂਬੇ ‘ਚ 20 ਮੌਤਾਂ ਹੋ ਚੁੱਕੀਆਂ ਹਨ।

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ ਹੋਣ ਦੀ ਖਬਰ ਹੈ। ਐਤਵਾਰ ਸਵੇਰੇ ਚੰਡੀਗੜ੍ਹ ਸੈਕਟਰ-18 ਦੀ 82 ਸਾਲ ਦੀ ਬਜ਼ੁਰਗ ਔਰਤ ਦੀ ਮੌਤ ਹੋਈ ਹੈ। ਜੋ ਪੰਚਕੂਲਾ ਦੇ ਅਲਕੈਮਿਸਟ ਹਸਪਤਾਲ ‘ਚ ਜ਼ੇਰੇ ਇਲਾਜ ਸੀ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ‘ਚ ਕਰੋਨਾ ਵਾਇਰਸ ਦੇ 62 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਗਿਣਤੀ 66 ਹੋ ਗਈ ਹੈਅੱਜ ਸਵੇਰੇ ਸਿਵਲ ਹਸਪਤਾਲ ਨੂੰ ਮਿਲੀ 117 ਟੈਸਟ ਰਿਪੋਰਟਾਂ ਵਿੱਚੋਂ 57 ਲੋਕ ਕਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ।
ਬੀਤੀ ਰਾਤ ਵੀ ਕਰੋਨਾ ਵਾਇਰਸ ਦੇ 5 ਪਾਜ਼ੀਟਿਵ ਮਾਮਲੇ ਆਏ।
ਨਵੇਂ ਆਏ ਮਾਮਲਿਆਂ ‘ਚ ਨਵਾਂਸ਼ਹਿਰ, ਬਲਾਚੌਰ, ਬੰਗਾ, ਕਪੂਰਥਲਾ, ਗੁਰਦਾਸਪੁਰ ਤੇ ਰੋਪੜ ਜ਼ਿਲ੍ਹਿਆਂ ਨਾਲ ਸਬੰਧਤ ਮਰੀਜ਼ ਹਨ।

ਬਠਿੰਡਾ ਜ਼ਿਲ੍ਹੇ ਤੋਂ ਵੀ 33 ਲੌਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਲ੍ਹੇ ਤੋਂ ਜਿਨ੍ਹਾਂ ਦੇ ਕੋਰੋਨਾ ਸੈਂਪਲ ਪਾਜ਼ੀਟਿਵ ਆਏ ਹਨ ਉਹ ਸਾਰੇ ਪ੍ਰਦੇਸ਼ ਦੇ ਬਾਹਰੋਂ ਆਏ ਸਨ ਅਤੇ ਸਰਕਾਰੀ ਇਕਾਂਤਵਾਸ ‘ਚ ਸਨ। ਸਥਾਨਕ ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ।

ਰੂਪਨਗਰ ਜ਼ਿਲ੍ਹੇ ‘ਚ ਹੁਣ ਤਕ 12 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਨ੍ਹਾਂ ਵਿਚ 9 ਸ੍ਰੀ ਅਨੰਦਪੁਰ ਸਾਹਿਬ, 1 ਚਮਕੌਰ ਸਾਹਿਬ ਤੇ 1 ਨੰਗਲ ਤੋਂ ਕੋਰੋਨਾ ਪਾਜ਼ੀਟਿਵ ਹੈ। ਇਕ ਮਹਿਲਾ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾ ਦੀ ਹੈ।

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਬਲਾਕ ‘ਚ ਪੈਂਦੇ ਪਿੰਡਾਂ ‘ਚ ਅੱਜ 4 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।