ਜਲੰਧਰ ‘ਚ ਗਲੇ ਰਾਹੀਂ ਲਏ ਗਏ ਕੋਰੋਨਾ ਦੇ 1157 ਟੈਸਟ ਨੈਗੇਟਿਵ

0
470

ਜਲੰਧਰ. ਜ਼ਿਲ੍ਹਾ ਜਲੰਧਰ ਲਈ ਵੱਡੀ ਰਾਹਤ ਦੀ ਗੱਲ ਹੈ ਕਿ ਕੋਵਿਡ-19 ਮਹਾਂਮਾਰੀ ਦੀ ਜਾਂਚ ਸਬੰਧੀ ਗਲੇ ਰਾਹੀਂ ਲਏ ਗਏ 1157 ਟੈਸਟਾਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ। ਸਿਵਲ ਸਰਜਨ ਜਲੰਧਰ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਸਿਵਲ ਹਸਪਤਾਲ ਡਾ.ਹਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੀ ਜਾਂਚ ਸਬੰਧੀ ਗਲੇ ਰਾਹੀਂ ਲਏ ਗਏ 19029 ਟੈਸਟਾ ਵਿਚੋਂ 17289 ਦੀ ਰਿਪੋਰਟ ਨੈਗੇਟਿਵ ਆਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 979 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 306 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਦੋਵਾਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹੇ ਵਿੱਚ ਅੱਜ 774 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ 91 ਮਰੀਜ਼ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।