ਚੰਡੀਗੜ੍ਹ| ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2.30 ਵਜੇ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਕਲਾਸ ਦੇ ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਵੈਬਸਾਈਟ ਉਤੇ ਦੇਖ ਸਕਦੇ ਹਨ। 92.4 ਫੀਸਦੀ ਰਿਜ਼ਲਟ ਰਿਹਾ ਹੈ। ਤਿੰਨਾਂ ਸਥਾਨਾਂ ਉਤੇ ਕੁੜੀਆਂ ਨੇ ਕਬਜ਼ਾ ਕਰਕੇ ਇਕ ਵਾਰ ਫਿਰ ਇਹ ਸਿੱਧ ਕਰ ਦਿੱਤਾ ਹੈ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ।

ਇਸ ਵਾਰ ਦੇ 12ਵੀਂ ਦੇ ਨਤੀਜੇ ਵਿਚ ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਦੀ ਇਸ ਵਿਦਿਆਰਥਣ ਨੇ 500 ਵਿਚੋਂ 450 ਅੰਕ ਪ੍ਰਾਪਤ ਕੀਤੇ ਹਨ।

ਐਮਐਸਡੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸ਼੍ਰੇਆ ਸਿੰਗਲਾ ਪੁੱਤਰੀ ਦਵਿੰਦਰ ਸਿੰਗਲਾ ਨੇ 12ਵੀਂ ਕਲਾਸ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।