ਜਲੰਧਰ ‘ਚ ਅੱਜ 13 ਹੋਰ ਮਰੀਜਾਂ ਨੇ ਜਿੱਤੀ ਕੋਰੋਨਾ ਜੰਗ

0
506

ਜਲੰਧਰ . ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਤੋਂ ਅੱਜ 13 ਹੋਰ ਕੋਰੋਨਾ ਪ੍ਰਭਾਵਿਤ ਮਰੀਜਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਇਸ ਮੌਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਤੋਂ ਮਰੀਜ਼ਾਂ ਨੂੰ ਖੁਸ਼ੀ-ਖੁਸ਼ੀ ਘਰਾਂ ਲਈ ਰਵਾਨਾ ਕੀਤਾ ਗਿਆ।

ਮਰੀਜਾਂ ਦੀ ਪਹਿਚਾਣ ਰਵਨੀਤ ਕੌਰ, ਮਨਜੀਤ ਕੌਰ, ਜਸਪਾਲ ਸਿੰਘ, ਸੰਦੀਪ ਸਿੰਘ, ਅਵਜਦ ਪ੍ਰਤਾਪ ਕੁਮਾਰ, ਲਾਲ ਬਹਾਦੁਰ ਸਿੰਘ, ਸੌਨਮ ਕੁਮਾਰੀ, ਸੁਖਹੰਤਜੀਤ ਕੌਰ, ਤਮੰਨਾ, ਸਰਬਜੀਤ ਕੌਰ, ਰਜਨੀ ਅਤੇ ਗੀਤਾ ਸ਼ਾਮਿਲ ਹਨ ਜਿਨਾਂ ਨੂੰ ਕੋਵਿਡ ਪਾਜੀਟਿਵ ਪਾਏ ਜਾਣ ਉਪਰੰਤ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਵਲੋਂ ਇਲਾਜ ਕੀਤਾ ਗਿਆ।

ਇਸ ਮੌਕੇ ਮਰੀਜਾਂ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।  ਉਨ੍ਹਾਂ ਵਲੋਂ ਮੋਹਰਲੀ ਕਤਾਰ ਦੇ ਯੋਧਿਆਂ ਡਾਕਟਰਾਂ, ਨਰਸਿੰਗ ਅਮਲੇ ਅਤੇ ਹੋਰਨਾਂ ਵਲੋਂ ਕੋਵਿਡ-19 ਖਿਲਾਫ਼ ਜੰਗ ਦੌਰਾਨ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਮਰੀਜਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਔਖੀ ਘੜੀ ਵਿੱਚ ਮਰੀਜ਼ਾਂ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾ ਲਈ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਵਚਨਬੱਧਤਾ ਅਤੇ ਹਰੇਕ ਪੰਜਾਬ ਵਾਸੀ ਖਾਸ ਕਰਕੇ ਜਲੰਧਰ ਵਾਸੀਆਂ ਦੀ ਦ੍ਰਿੜ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਖਿਲਾਫ਼ ਜੰਗ ਹਰ ਹਾਲ ਵਿੱਚ ਜਿੱਤਣ ਲਈ ਪਾਬੰਦ ਹੈ।