ਮਾਨਸਾ – ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਰੋੜਕੀ ਦੇ ‘ਚ 13 ਸਾਲਾਂ ਬੱਚੇ ਦਾ ਕਬੂਤਰ ਫੜਨ ਨੂੰ ਲੈਕੇ ਕਤਲ ਕਰ ਦਿੱਤਾ ਗਿਆ | ਪਰਿਵਾਰਿਕ ਮੈਂਬਰਾਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੇ ਬੇਟੇ ਦਾ ਕਬੂਤਰ ਫੜਨ ਨੂੰ ਲੈ ਕੇ ਗਲਾ ਘੋਟ ਕੇ ਕਤਲ ਕਰ ਦਿੱਤਾ ਗਿਆ | ਪਰਿਵਾਰ ਨੇ ਦੱਸਿਆ ਕਿ ਪਹਿਲਾਂ ਵੀ ਕਤਲ ਕਰਨ ਵਾਲੇ ਮੁਲਜ਼ਮ ਉਨ੍ਹਾਂ ਦੇ ਬੇਟੇ ਨੂੰ ਤੰਗ ਪਰੇਸ਼ਾਨ ਕਰਦੇ ਸਨ ਪਰ ਬੀਤੇ ਦਿਨੀ ਉਨ੍ਹਾਂ ਵੱਲੋਂ ਬੇਰਹਿਮੀ ਨਾਲ ਬੱਚੇ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ ਗਿਆ ਹੈ | ਪਰਿਵਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਦੂਜੇ ਪਾਸੇ ਥਾਣਾ ਸਰਦੂਲਗੜ ਦੇ ਵਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।