ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਨਿਕਲਿਆ 14 ਸਾਲ ਦਾ ਨਾਬਾਲਿਗ, ਗ੍ਰਿਫਤਾਰ

0
1350

ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਨਾਬਾਲਿਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋਧਪੁਰ ਤੋਂ ਇਸਨੂੰ ਗ੍ਰਿਫ਼ਤਾਰ ਕੀਤਾ ਹੈ। ਨਾਬਾਲਿਗ ਦੀ ਉਮਰ 14 ਸਾਲ ਦੱਸੀ ਜਾ ਰਹੀ ਹੈ।

ਨਾਬਾਲਿਗ ਦਾ ਪਰਿਵਾਰ ਉਸ ਨੂੰ ਸੋਮਵਾਰ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਕਰੇਗਾ। ਸਿੱਧੂ ਦੇ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਕਾਰਨ ਪੁਲਸ ਨੇ ਧਮਕੀ ਦਾ ਕੇਸ ਦਰਜ ਕੀਤਾ ਹੈ। ਬਲਕੌਰ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਸਿੱਧੂ ਦਾ ਪਰਿਵਾਰ 19 ਮਾਰਚ ਨੂੰ ਸਿੱਧੂ ਦੀ ਬਰਸੀ ਮਨਾਉਣ ਜਾ ਰਿਹਾ ਹੈ। ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।

ਦੱਸ ਦਈਏ ਕਿ ਨਾਬਾਲਿਗ ਨਾਲ ਹੋਰ ਵੀ ਲੜਕੇ ਹਨ ਜਿਹੜੇ ਜੋਧਪੁਰ ਦੇ ਨਜ਼ਦੀਕ ਹੀ ਰਹਿੰਦੇ ਹਨ। ਪੁਲਿਸ ਵਲੋਂ ਬਾਕੀ ਨੌਜਵਾਨਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।