ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ ‘ਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਣੇ 15 ਨਾਮਜ਼ਦ

0
1633

ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਕੱਦਮਾ ਸ਼ੁਰੂ ਹੋਣ ਜਾ ਰਿਹਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਮਗਰੋਂ ਚਾਰਜਸ਼ੀਟ ਤਿਆਰ ਕਰ ਲਈ ਹੈ। ਇਹ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਜਾਵੇਗੀ ਜਿਸ ਮਗਰੋਂ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋ ਜਾਏਗੀ। ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਮਾਨਸਾ ਦੇ ਥਾਣਾ ਸਿਟੀ-1 ਵਿੱਚ ਕੇਸ ਦਰਜ ਕੀਤਾ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਵਾਰਦਾਤ ਵਿਚ ਸ਼ਾਮਲ 6 ਗੈਂਗਸਟਰਾਂ ਵਿਚੋਂ 2 ਦਾ ਅੰਮ੍ਰਿਤਸਰ ਨੇੜਲੇ ਪਿੰਡ ਵਿਚ ਐਨਕਾਊਂਟਰ ਕਰ ਦਿੱਤਾ ਗਿਆ ਸੀ, ਜਦੋਂਕਿ ਬਾਕੀ ਚਾਰਾਂ ਵਿਚੋਂ ਤਿੰਨਾਂ ਨੂੰ ਦਿੱਲੀ ਪੁਲਿਸ ਤੇ ਇਕ ਦੀਪਕ ਮੁੰਡੀ ਨਾਂ ਦੇ ਗੈਂਗਸਟਰ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਕਾਬੂ ਕੀਤਾ ਸੀ।