ਅੰਮ੍ਰਿਤਸਰ | ਜ਼ਿਲੇ ਦੀ ਪੁਲਿਸ ਨੇ ਹਥਿਆਰਾਂ ਸਮੇਤ 16 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਤੇ 6 ਪਿਸਤੌਲਾਂ ਬਰਾਮਦ ਕੀਤੀਆਂ ਹਨ । ਇਨ੍ਹਾਂ ਵਿਚੋਂ 4 ਗੈਂਗਸਟਰ ਦੱਸੇ ਜਾ ਰਹੇ ਹਨ।
ਇਹ ਸਾਰੇ ਨਾਜਾਇਜ਼ ਕਾਲੋਨੀਆਂ ‘ਤੇ ਕਬਜ਼ਾ ਦਿਵਾਉਂਦੇ ਸਨ। ਇਹ ਖੁਲਾਸਾ ਐਸਪੀ (ਡੀ) ਮਨੋਜ ਠਾਕੁਰ ਵਲੋਂ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹ ਸਾਰੇ ਵਿਅਕਤੀ ਇਕ ਢਾਬੇ ‘ਤੇ ਬੈਠੇ ਸਨ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਇਸ ਮਾਮਲੇ ਵਿਚ ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।