&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਅਫ਼ਗਾਨਿਸਤਾਨ &&num;8216&semi;ਚ ਤਾਲਿਬਾਨ ਦੇ ਸ਼ਾਸਨ ਦੇ ਸ਼ੁਰੂ ਤੋਂ ਹੀ ਭਾਰਤ ਦਾ ਧਿਆਨ ਉਥੇ ਫਸੇ ਆਪਣੇ ਲੋਕਾਂ ਨੂੰ ਕੱਢਣ &&num;8216&semi;ਤੇ ਰਿਹਾ ਹੈ। ਹੁਣ ਤੱਕ ਭਾਰਤੀ ਦੂਤਾਵਾਸ ਦੇ ਅਧਿਕਾਰੀ&comma; ਸਟਾਫ&comma; ਸੁਰੱਖਿਆ ਕਰਮਚਾਰੀ ਵਾਪਸ ਲਿਆਂਦੇ ਜਾ ਚੁੱਕੇ ਹਨ। ਹੁਣ ਹੋਰ ਭਾਰਤੀਆਂ ਨੂੰ ਵਾਪਸ ਲਿਆਉਣ &&num;8216&semi;ਤੇ ਫੋਕਸ ਹੈ। ਜਾਣਕਾਰੀ ਅਨੁਸਾਰ ਲਗਭਗ 1650 ਭਾਰਤੀਆਂ ਨੇ ਕਾਬੁਲ ਸਥਿਤ ਭਾਰਤੀ ਦੂਤਾਵਾਸ ਵਿੱਚ ਮਦਦ ਦੀ ਬੇਨਤੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਿਊਜ਼ ਏਜੰਸੀ ਏਐੱਨਆਈ ਅਨੁਸਾਰ ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ&comma; ਈ-ਮੇਲ ਆਈਡੀ ਵਿਦੇਸ਼ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਸਨ। ਇਸ ਦੌਰਾਨ ਲਗਭਗ 1650 ਭਾਰਤੀਆਂ ਨੇ ਆਪਣੀ ਵਤਨ ਵਾਪਸੀ ਲਈ ਅਰਜ਼ੀਆਂ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਹੁਣ ਜਦੋਂ ਤਾਲਿਬਾਨ ਦਾ ਸ਼ਾਸਨ ਸ਼ੁਰੂ ਹੋ ਗਿਆ ਹੈ ਤਾਂ ਇਹ ਗਿਣਤੀ ਹੋਰ ਵੀ ਵੱਧ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤ ਨੇ ਆਖਰੀ ਦਿਨ ਤੱਕ ਲਗਭਗ 150 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਉਨ੍ਹਾਂ &&num;8216&semi;ਚੋਂ ਜ਼ਿਆਦਾਤਰ ਭਾਰਤੀ ਦੂਤਾਵਾਸ ਵਿਚ ਕੰਮ ਕਰਨ ਵਾਲੇ ਲੋਕ ਹਨ ਪਰ ਭਾਰਤੀ ਕਾਮਿਆਂ ਅਤੇ ਦੂਜੇ ਹਿੱਸਿਆਂ ਵਿੱਚ ਫਸੇ ਹੋਰ ਲੋਕਾਂ ਨੂੰ ਕੱਢਣ &&num;8216&semi;ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਾਬੁਲ ਵਿੱਚ ਫਸੇ ਕਈ ਫੈਕਟਰੀ ਕਰਮਚਾਰੀਆਂ ਅਤੇ ਹੋਰ ਲੋਕਾਂ ਨੇ ਪਿਛਲੇ ਦਿਨ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਇੱਥੋਂ ਸੁਰੱਖਿਅਤ ਕੱਢਿਆ ਜਾਵੇ। ਗਾਜ਼ੀਪੁਰ&comma; ਗਾਜ਼ੀਆਬਾਦ&comma; ਉੱਤਰਾਖੰਡ ਦੇ ਦੇਹਰਾਦੂਨ ਅਤੇ ਦਿੱਲੀ ਸਮੇਤ ਕਈ ਹੋਰ ਖੇਤਰਾਂ ਦੇ ਲੋਕ ਅਫਗਾਨਿਸਤਾਨ ਵਿੱਚ ਕੰਮ ਦੇ ਮਕਸਦ ਨਾਲ ਉਥੇ ਗਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ ਸੀ&comma; ਜਿਸ ਵਿੱਚ ਪ੍ਰਧਾਨ ਮੰਤਰੀ ਨੇ ਸਾਰੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਬਾਰੇ ਗੱਲ ਕੀਤੀ ਸੀ&comma; ਨਾਲ ਹੀ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਹਿੰਦੂ-ਸਿੱਖ ਭਾਈਚਾਰੇ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਫਗਾਨ ਲੋਕਾਂ ਨੂੰ ਵੀ ਮਦਦ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਬੁਲ ਵਿੱਚ ਭਾਰਤੀ ਦੂਤਾਵਾਸ ਅਜੇ ਵੀ ਕੰਮ ਕਰ ਰਿਹਾ ਹੈ ਅਤੇ ਸਥਾਨਕ ਸਟਾਫ ਉਥੇ ਮੌਜੂਦ ਹੈ&comma; ਜੋ ਉਥੇ ਫਸੇ ਭਾਰਤੀਆਂ ਨੂੰ ਮਦਦ ਮੁਹੱਈਆ ਕਰਵਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਾਬੁਲ ਹਵਾਈ ਅੱਡੇ &&num;8216&semi;ਤੇ ਭਗਦੜ ਤੋਂ ਬਾਅਦ ਬਚਾਅ ਕਾਰਜ ਕੁਝ ਸਮੇਂ ਲਈ ਰੋਕਿਆ ਗਿਆ ਸੀ ਪਰ ਹੁਣ ਇਹ ਦੁਬਾਰਾ ਸ਼ੁਰੂ ਹੋ ਗਿਆ ਹੈ। ਅਮਰੀਕੀ ਅਤੇ ਨਾਟੋ ਫੌਜਾਂ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਤਾਲਿਬਾਨ ਵੱਲੋਂ ਇਕ ਪ੍ਰੈੱਸ ਕਾਨਫਰੰਸ ਵਿੱਚ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਕਿਸੇ ਵਿਦੇਸ਼ੀ ਜਾਂ ਸਥਾਨਕ ਨਾਗਰਿਕ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਅਮਰੀਕਾ ਅਨੁਸਾਰ ਤਾਲਿਬਾਨ ਸਹਿਮਤ ਹੋ ਗਿਆ ਹੈ ਕਿ ਜੇ ਕੋਈ ਦੇਸ਼ ਛੱਡਣਾ ਚਾਹੁੰਦਾ ਹੈ ਤਾਂ ਉਸ ਨੂੰ ਸੁਰੱਖਿਅਤ ਰਸਤਾ ਦਿੱਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;