ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਸਵੇਰੇ ਜਿੱਥੇ ਜਲੰਧਰ ਵਿਚ 9 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੀਜੀਆਈ ਚ ਦਾਖਿਲ ਕੋਰੋਨਾ ਪਾਜ਼ੀਟਿਵ 6 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਹੈ। ਹੁਣ ਪੰਜਾਬ ਵਿੱਚ ਕੋਰੋਨਾ ਨਾਲ ਇਹ 17ਵੀਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਵਿੱਚ ਹੁਣ ਮਾਮਲੇ ਵੱਧ ਕੇ ਮੁਹਾਲੀ ਦੇ ਬਰਾਬਰ 62 ਹੋ ਗਏ। ਜਲੰਧਰ ਹੁਣ ਸੂਬੇ ਵਿੱਚ ਮੁਹਾਲੀ ਦੇ ਨਾਲ ਕੋਰੋਨਾ ਮਾਮਲਿਆਂ ਨੂੰ ਲੈ ਕੇ ਪਹਿਲੇ ਨੰਬਰ ਉੱਤੇ ਪਹੁੰਚ ਗਿਆ ਹੈ।

ਬੱਚੀ ਦੇ ਦਿਲ ਵਿਚ ਛੇਕ ਹੈ ਅਤੇ 9 ਅਪ੍ਰੈਲ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ। ਲੜਕੀ ਦੇ ਮਾਪਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਲੜਕੀ ਨੂੰ ਹਸਪਤਾਲ ਵਿੱਚ ਹੀ ਕੋਰੋਨਾ ਵਾਇਰਸ ਹੋਇਆ ਸੀ।

ਦੱਸ ਦਈਏ ਕਿ ਲੜਕੀ ਪਿਛਲੇ ਦੋ ਦਿਨਾਂ ਤੋਂ ਇਨਫੈਕਸ਼ਨ ਨਾਲ ਪੀੜਤ ਸੀ। ਅਜਿਹੀ ਸਥਿਤੀ ਵਿੱਚ, ਜਦੋਂ ਉਸਦਾ ਨਮੂਨਾ ਕੋਰੋਨਾ ਜਾਂਚ ਲਈ ਲਿਆ ਗਿਆ ਸੀ, ਤਾਂ ਉਸਦੀ ਰਿਪੋਰਟ ਬੁੱਧਵਾਰ ਸਵੇਰੇ ਪਾਜ਼ੀਟਿਵ ਆਈ ਸੀ। ਬੱਚੀ ਪੰਜਾਬ ਦੇ ਫਗਵਾੜਾ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਦਿਲ ਵਿਚ ਛੇਕ ਸੀ। ਲੜਕੀ ਦੇ ਮਾਪਿਆਂ ਨੇ ਉਸ ਨੂੰ ਆਪਣਾ ਇਲਾਜ ਕਰਾਉਣ ਲਈ ਪੀਜੀਆਈ ਦੇ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਦਾਖਲ ਕਰਵਾਇਆ ਸੀ।

ਲੋਕਾਂ ਨੂੰ ਅਪੀਲ ਹੈ ਕਿ ਆਪਣੇ ਆਪ ਨੂੰ ਘਰਾਂ ਵਿੱਚ ਹੀ ਸੁਰੱਖਿਅਤ ਬਣਾਈ ਰਖੋ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।