ਪੰਜਾਬ ਦੇ 18 ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ‘ਚ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

0
547

ਚੰਡੀਗੜ੍ਹ, 29 ਦਸੰਬਰ | ਪੰਜਾਬ ‘ਚ ਠੰਡ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹੁਣ ਸੰਘਣੀ ਧੁੰਦ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਧੁੰਦ ਕਾਰਨ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।

ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸੜਕਾਂ ‘ਤੇ ਜਾਂਦੇ ਸਮੇਂ ਲਾਈਟਾਂ ਦੀ ਵਰਤੋਂ ਕਰਨ ਅਤੇ ਆਪਣੇ ਘਰਾਂ ਤੋਂ ਸਿਰਫ਼ ਲੋੜ ਪੈਣ ‘ਤੇ ਹੀ ਬਾਹਰ ਨਿਕਲਣ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਫਤਿਹਗੜ੍ਹ ਵਿਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

Dense Fog Alert

ਮੌਸਮ ਵਿਭਾਗ ਮੁਤਾਬਕ ਅੱਜ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਾਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਬਾਘਾਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ।