&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲੀ ਮਈ ਤੋਂ ਦੇਸ਼ ਵਿੱਚ 18 ਤੋਂ 45 ਸਾਲ ਦੇ ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਣਾ ਸੀ ਪਰ ਫਿਲਹਾਲ ਇਹ ਟੀਕੇ ਪੰਜਾਬ ਵਿੱਚ ਨਹੀਂ ਲਗਾਏ ਜਾਣਗੇ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਿਹਤ ਸੰਸਥਾਵਾਂ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਬਕਾਇਆ ਪਈ ਅਣਵਰਤੀ ਵੈਕਸੀਨ ਭਾਰਤ ਸਰਕਾਰ ਨੂੰ ਵਾਪਸ ਕੀਤੇ ਜਾਣ ਨਾਲ ਇਨਾਂ ਸੰਸਥਾਵਾਂ ਕੋਲ ਭਲਕੇ ਤੋਂ 45 ਸਾਲ ਤੋਂ ਵੱਧ ਵਰਗ ਲਈ ਲਗਾਈ ਜਾਣ ਵਾਲੀ ਖੁਰਾਕ ਨਹੀਂ ਬਚੀ। ਉਨਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੇ ਵੀ ਟੀਕਾਕਰਨ ਨਹੀਂ ਕੀਤਾ ਜਾ ਸਕਦਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਵੈਕਸੀਨ ਦੀ ਘਾਟ ਦਾ ਮੁੱਦਾ ਕੇਂਦਰ ਕੋਲ ਉਠਾਇਆ ਹੈ ਕਿਉਂਕਿ ਸਥਿਤੀ ਬਹੁਤ ਨਾਜ਼ੁਕ ਹੈ। ਕੋਵਿਡ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਸੀਐਮ ਨੇ ਕਿਹਾ ਕਿ ਸੂਬੇ ਨੂੰ 2 ਲੱਖ ਖੁਰਾਕਾਂ ਮਿਲੀਆਂ ਸਨ ਪਰ ਇਹ 45 ਸਾਲ ਤੋਂ ਵੱਧ ਉਮਰ ਵਰਗ ਦੀਆਂ ਦੋ ਦਿਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਨਾਕਾਫੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਬਾ ਸਰਕਾਰ ਪਹਿਲ ਦੇ ਆਧਾਰ ’ਤੇ 45 ਸਾਲ ਤੋਂ ਵੱਧ ਵਾਲਿਆਂ ਵਾਸਤੇ ਕੇਂਦਰ ਤੋਂ ਵੈਕਸੀਨ ਦੀ ਸਪਲਾਈ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਡਾ&period; ਗਗਨਦੀਪ ਕੰਗ ਦੇ ਮਾਹਿਰਾਂ ਦੇ ਗਰੁੱਪ ਦੀ ਅੰਤਰਿਮ ਰਿਪੋਰਟ ਦੇ ਆਧਾਰ ’ਤੇ ਤੀਜੇ ਪੜਾਅ ਦੇ ਟੀਕਾਕਰਨ ਦੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੀਟਿੰਗ ਵਿੱਚ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਕੋਲ 26 ਅਪ੍ਰੈਲ ਨੂੰ 18-45 ਸਾਲ ਉਮਰ ਵਰਗ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਸੀ ਪਰ ਉਨਾਂ ਪਾਸੋਂ ਜਵਾਬ ਆਇਆ ਕਿ ਵੈਕਸੀਨ ਦੀ ਉਪਲੱਬਧਤਾ ਦਾ ਪਤਾ ਚਾਰ ਹਫਤਿਆਂ ਦੇ ਅੰਦਰ ਲੱਗੇਗਾ। ਅੱਗੇ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਅਗਲੇ 3-4 ਮਹੀਨਿਆਂ ਲਈ ਮੰਗ ਦੱਸੀ ਜਾਵੇ ਅਤੇ ਇਸ ਲਈ ਐਡਵਾਂਸ ਭੁਗਤਾਨ ਕਰਨਾ ਹੋਵੇਗਾ। ਉਨਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੂੰ ਇਹ ਸਪਲਾਈ ਹਰੇਕ ਮਹੀਨੇ ਪੜਾਵਾਂ ਵਿੱਚ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲਿਆਂ ਵਿੱਚੋਂ ਮੁਹਾਲੀ&comma; ਜਲੰਧਰ ਤੇ ਲੁਧਿਆਣਾ ਵਿਖੇ ਟੀਕਾਕਰਨ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਅੰਮ੍ਰਿਤਸਰ&comma; ਬਠਿੰਡਾ ਤੇ ਪਟਿਆਲਾ ਮਿੱਥੇ ਟੀਚਿਆਂ ਤੋਂ ਪਿੱਛੇ ਚੱਲ ਰਹੇ ਹਨ। ਮੁੱਖ ਮੰਤਰੀ ਨੇ ਇਨਾਂ ਤਿੰਨੇ ਜ਼ਿਲਿਆਂ ਨੂੰ ਯਤਨ ਤੇਜ਼ ਕਰਨ ਲਈ ਆਖਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;