ਮੋਗਾ, 31 ਦਸੰਬਰ| ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੀਨੀਆ ਦੇ ਰਹਿਣ ਵਾਲੇ 18 ਸਾਲਾ ਨਵਦੀਪ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ’ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਵਦੀਪ ਦੀ ਮਾਂ ਨੇ ਦੱਸਿਆ ਕਿ ਮੋਗਾ ਦੇ ਪਿੰਡ ਪੱਤੋ ‘ਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ਨੇ ਉਸ ਦੇ ਬੇਟੇ ਦੀ ਕੁੱਟਮਾਰ ਕੀਤੀ। ਨਿਹੰਗ ਨੇ ਨਵਦੀਪ ਦਾ ਪਿੱਛਾ ਕਰਕੇ ਉਸ ਨੂੰ ਮੋਟਰਸਾਈਕਲ ਸਮੇਤ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਹ ਮੇਰੇ ਲੜਕੇ ਨੂੰ ਸਰਕਾਰੀ ਹਸਪਤਾਲ ਵਿੱਚ ਛੱਡ ਗਿਆ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਵਦੀਪ ਕੁਮਾਰ ਉਮਰ 18 ਸਾਲ ਵਾਸੀ ਪਿੰਡ ਮੀਨੀਆ ਦੀ ਮੌਤ ਹੋ ਗਈ ਹੈ। ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਨਵਦੀਪ ਦੀ ਮਾਤਾ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।