<p>ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;SGPC&rpar; ਵੱਲੋਂ ਕੁੱਲ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਪਾਕਿਸਤਾਨ ਦੂਤਾਵਾਸ ਭੇਜੇ ਗਏ ਸਨ&comma; ਜਿਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜ਼ਾ ਮਿਲ ਗਿਆ ਹੈ&comma; ਜਦਕਿ 6 ਸ਼ਰਧਾਲੂਆਂ ਦੇ ਵੀਜ਼ੇ ਨਹੀਂ ਲੱਗ ਸਕੇ।<&sol;p>&NewLine;<p>ਵੀਜ਼ਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਪਣੇ ਪਾਸਪੋਰਟ ਲੈਣ ਲਈ ਐਸਜੀਪੀਸੀ ਦਫ਼ਤਰ ਪਹੁੰਚੇ। ਇਹ ਜਥਾ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ।<&sol;p>&NewLine;<p>ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ&comma; ਗੁਰਦੁਆਰਾ ਸ੍ਰੀ ਪੰਜਾ ਸਾਹਿਬ&comma; ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ&comma; ਗੁਰਦੁਆਰਾ ਸ੍ਰੀ ਰੋੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।<&sol;p>&NewLine;<p>ਪਾਸਪੋਰਟ ਲੈਣ ਪਹੁੰਚੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਚਮਿਆਰੀ ਤੋਂ ਆਏ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲੀ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਪੂਰੀ ਹੋਣ ਜਾ ਰਹੀ ਹੈ।<&sol;p>&NewLine;<p>ਇਸੇ ਤਰ੍ਹਾਂ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਨੇੜਲੇ ਪਿੰਡ ਜੈਮਲ ਵਾਲਾ ਤੋਂ ਆਏ ਗੁਰਮੀਤ ਸਿੰਘ ਨੇ ਕਿਹਾ ਕਿ ਜਨਮ ਤੋਂ ਹੀ ਉਨ੍ਹਾਂ ਦੀ ਇੱਛਾ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਸੀ&comma; ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਵੀਜ਼ਾ ਨਾ ਮਿਲਣ ਵਾਲੇ ਸ਼ਰਧਾਲੂਆਂ ਲਈ ਵੀ ਅਰਦਾਸ ਕੀਤੀ ਅਤੇ ਮੰਗ ਕੀਤੀ ਕਿ ਅਗਲੀ ਵਾਰ ਉਨ੍ਹਾਂ ਨੂੰ ਵੀ ਦਰਸ਼ਨਾਂ ਦਾ ਮੌਕਾ ਮਿਲੇ।<&sol;p>&NewLine;<p>ਇਸ ਮੌਕੇ ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਕੇ ਆਧਾਰ ਕਾਰਡ ਰਾਹੀਂ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਵੀ ਚੁੱਕੀ। ਪਟਿਆਲਾ ਤੋਂ ਆਏ ਹਰਪਾਲ ਸਿੰਘ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਨਾਲ ਸੰਗਤ ਨੂੰ ਆਪਣੇ ਗੁਰੂ ਸਾਹਿਬਾਨ ਦੀ ਧਰਤੀ ਅਤੇ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲੇਗਾ।<&sol;p>&NewLine;<p>ਇੱਕ ਹੋਰ ਸ਼ਰਧਾਲੂ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਪਾਸਪੋਰਟ ਦੀ ਘੱਟ ਮਿਆਦ ਕਾਰਨ ਸ਼ੁਰੂ ਵਿੱਚ ਉਨ੍ਹਾਂ ਦਾ ਨਾਮ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ&comma; ਜਿਸ ਕਾਰਨ ਉਹ ਨਿਰਾਸ਼ ਸਨ। ਪਰ ਬਾਅਦ ਵਿੱਚ ਉਨ੍ਹਾਂ ਦਾ ਵੀਜ਼ਾ ਲੱਗ ਕੇ ਆ ਗਿਆ। ਉਨ੍ਹਾਂ ਇਸ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਵਿਸ਼ੇਸ਼ ਕਿਰਪਾ ਦੱਸਿਆ।<&sol;p>&NewLine;<p>ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਰਵਾਨਗੀ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਵਾਨਗੀ ਤੋਂ ਪਹਿਲਾਂ ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ ਅਤੇ ਸ਼ਰਧਾਲੂਆਂ ਨੂੰ ਸਿਰੋਪਾਓ ਭੇਟ ਕਰਕੇ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;